सीधे मुख्य सामग्री पर जाएं

संदेश

2021 की पोस्ट दिखाई जा रही हैं

AMRIT VELE DA HUKAMNAMA SRI DARBAR SAHIB SRI AMRITSAR, ANG-660, 19-SEPT.-2021ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥Dhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥अर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥( Waheguru Ji Ka Khalsa, Waheguru Ji Ki Fathe )ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

AMRIT VELE DA HUKAMNAMA SRI DARBAR SAHIB SRI AMRITSAR, ANG-660, 19-SEPT.-2021 #Vnita ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सो...

🌹🌺ਨਵਾਂ ਦਿਨ , ਨਵੀਂ ਸਵੇਰ ਸਭ ਲਈ ਖੁਸ਼ੀਆਂ ਲੈ ਕੇ ਆਵੇ🌺🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ

🌹🌺ਨਵਾਂ ਦਿਨ , ਨਵੀਂ ਸਵੇਰ ਸਭ ਲਈ ਖੁਸ਼ੀਆਂ ਲੈ ਕੇ ਆਵੇ🌺 🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹 ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ #Vnita

☝🌹🌹🙏🌸🌷ਅੰਮ੍ਰਿਤ ਵੇਲਾਂ ਹੋਗਿਆ 🌹🌸🌷ਉਂਠੋ ਭਾਈ🌹🌷 ਲੱਗੋ ਬਾਬੇ ਨਾਨਕ ਦੀ ਬਾਣੀ ਦੇ ਲੜ ,🌸🙏🍁🌹ਕਰੋ ਆਪਣਾ ਜੀਵਨ ਸਫਲਾਂ 🌷🍁🌸🌹🌺🚩🚩,ਸੱਚੇ ਦਿਲੋਂ ਵਾਹਿਗੁਰੂ ਜ਼ਰੂਰ ਲਿਖੋ🌹🌸🌷🍁ਰੱਬ ਦੀ ਦਰਗਾਹ ਚ ਤੁਹਾਡੀ ਹਾਜ਼ਰੀ ਕਬੂਲ ਹੋਵੇ💐🌾🍃🍁🌷🌸🌹🌹🌹🌹🌹🌹

☝🌹🌹🙏🌸🌷ਅੰਮ੍ਰਿਤ ਵੇਲਾਂ ਹੋਗਿਆ 🌹🌸🌷ਉਂਠੋ ਭਾਈ🌹🌷 ਲੱਗੋ ਬਾਬੇ ਨਾਨਕ ਦੀ ਬਾਣੀ ਦੇ ਲੜ , #Vnita🌸🙏🍁🌹 ਕਰੋ ਆਪਣਾ ਜੀਵਨ ਸਫਲਾਂ 🌷🍁🌸🌹🌺🚩🚩, ਸੱਚੇ ਦਿਲੋਂ ਵਾਹਿਗੁਰੂ ਜ਼ਰੂਰ ਲਿਖੋ🌹🌸🌷🍁 ਰੱਬ ਦੀ ਦਰਗਾਹ ਚ ਤੁਹਾਡੀ ਹਾਜ਼ਰੀ ਕਬੂਲ ਹੋਵੇ💐🌾🍃🍁🌷🌸🌹🌹🌹🌹🌹🌹

ਮਾਤਾ ਭਾਗ ਭਰੀ ਜੀ ਸ੍ਰੀ ਨਗਰ ,By Smajsevi Vnita Kasnia Punjab ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ ਤੇ ਪ੍ਰੇਮ ਤੇ ਸ਼ਰਧਾ ਰੱਖੇ ਤਾਂ ਉਹ ਆਪ ਕੇ ਘਰ ਦਰਸ਼ਨ ਦੇਂਦੇ ਹਨ । ਮਾਈ ਜੀ ਇਹ ਗੱਲ ਸੁਣ ਇਕ ਗਰਮ ਚੋਲਾ ਤਿਆਰ ਕਰ ਗੁਰੂ ਜੀ ਨੂੰ ਯਾਦ ਕਰਨ ਲੱਗੀ । ਗੁਰੂ ਜੀ ਦੇ ਦਿਲ ਦੇ ਪ੍ਰੇਮ ਦੀਆਂ ਤਾਰਾਂ ਖੜਕੀਆਂ ਮਾਈ ਤੋਂ ਚੋਲਾ ਆਣ ਮੰਗਿਆ ਤੇ ਨਾਲ ਹੀ ਉਸ ਕਈਆਂ ਵਰਿਆਂ ਦੀ ਜਾ ਚੁੱਕੀ ਨਜ਼ਰ ਵਾਪਸ ਪਰਤ ਆਈ । ਮਾਈ ਦੇ ਪ੍ਰੇਮ ਨੇ ਗੁਰੂ ਜੀ ਨੂੰ ਸੱਦ ਲਿਆ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਤਿਬਤ ਪ੍ਰਚਾਰ ਲਈ ਗਏ ਤਾਂ ਆਪ ਕਸ਼ਮੀਰ ਦੀ ਵਾਦੀ ਪ੍ਰਚਾਰ ਕੀਤਾ । ਹੁਣ ਇਹ ਦੂਜੇ ਗੁਰੂ ਜੀ ਸਨ ਜਿਨ੍ਹਾਂ ਨੇ ਇਸ ਪਾਸੇ ਪਰਚਾਰ ਯਾਤਰਾ ਆਰੰਭ ਕੀਤੀ । ਇਸ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਨੇ ਵੀ ਕਸ਼ਮੀਰ ਤੱਕ ਮੰਜੀਆਂ ਸਥਾਪਤ ਕਰਕੇ ਪ੍ਰਚਾਰ ਕੀਤਾ ਸੀ । ਗੁਰੂ ਅਰਜਨ ਦੇਵ ਜੀ ਦੇ ਵੇਲੇ ਦੋ ਕਟੜ ਬ੍ਰਾਹਮਣ ਘਰੋਂ ਬਨਾਰਸ ਵਿਦਿਆ ਹਾਸਲ ਕਰਨ ਲਈ ਤੁਰੇ ਤਾਂ ਸ੍ਰੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਦੇ ਆ ਦਰਸ਼ਨ ਕੀਤੇ । ਏਥੇ ਇਨ੍ਹਾਂ ਨੇ ਸੁਖਮਨੀ ਸਾਹਿਬ ਦਾ ਪਾਠ ਸੁਣਿਆ ਤਾਂ ਇਨ੍ਹਾਂ ਦੀ ਨਿਸ਼ਾ ਹੋ ਗਈ । ਏਨੇ ਪ੍ਰਭਾਵਤ ਹੋਏ ਕਿ ਬਨਾਰਸ ਜਾਣ ਦਾ ਵਿਚਾਰ ਛੱਡ ਸਿੱਖੀ ਧਾਰਨ ਕਰ ਲਈ । ਇਸੇ ਤਰ੍ਹਾਂ ਇਕ ਕਟੂ ਸ਼ਾਹ ਨਾਮੀ ਮੁਸਲਮਾਨ ਤੋਂ ਸਿੱਖ ਬਣਿਆ ਸੀ । ਤਿਨ੍ਹਾਂ ਨੇ ਪ੍ਰਚਾਰ ਦੁਆਰਾ ਕਸ਼ਮੀਰ ਵਿਚ ਸਿੱਖੀ ਨੂੰ ਪ੍ਰਫੁੱਲਤ ਰਖਿਆ ਇਥੇ ਇਕ ਮਾਈ ਭਾਗ ਭਰੀ ਭਾਈ ਸੇਵਾ ਦਾਸ ਦੀ ਮਾਤਾ ਦੇ ਪਿਆਰ ਸਦਕਾ ਗੁਰੂ ਜੀ ਕਸ਼ਮੀਰ ਵਲ ਖਿਚੇ ਗਏ । ਗੁਰੂ ਜੀ ਲਾਹੌਰ ਤੋਂ ਸੰਗਤਾਂ ਨੂੰ ਤਾਰਦੇ ਸਿਆਲਕੋਟ ਪੁੱਜੇ । ਇਹ ਪੁਰਾਣਾ ਵਿਦਵਾਨਾਂ ਦਾ ਸ਼ਹਿਰ ਕਰਕੇ ਪ੍ਰਸਿੱਧ ਸੀ । ਇਥੇ ਵਿਦਵਾਨ , ਔਲੀਏ , ਫ਼ਕੀਰ ਤੇ ਸੰਤ ਉਚੇਚਾ ਮੌਲਵੀ ਅਬਦੁੱਲ ਹਕੀਮ ਆਦਿ ਆਪ ਨੂੰ ਮਿਲੇ । ਬੜੀਆਂ ਵਿਚਾਰ ਗੋਸ਼ਟੀਆਂ ਹੋਈਆਂ । ਚਾਪਰਨਲਾ ’ ਪਿੰਡ ਦੇ ਲਾਗੇ ਗੁਰੂ ਜੀ ਨੂੰ ਇਕ ਬਾਹਮਣ ਅਚਾਨਕ ਮਿਲ ਪਿਆ ਤਾਂ ਗੁਰੂ ਜੀ ਨੇ ਉਸ ਨੂੰ ਪੁਛਿਆਂ ਕਿ “ ਏਥੇ ਕਿਥੇ ਪੀਣ ਤੇ ਇਸ਼ਨਾਨ ਕਰਨ ਲਈ ਪਾਣੀ ਮਿਲੇਗਾ ? " ਬ੍ਰਾਹਮਣ ਬੜੀ ਬੇਰੁੱਖੀ ਤੇ ਹੈਂਕੜ ਵਿਚ ਕਿਹਾ , “ ਏਥੋਂ ਪੱਥਰਾਂ ਚੋਂ ਕਿਥੋਂ ਪਾਣੀ ਲਭਦੇ ਹੋ ? ਗੁਰੂ ਜੀ ਉਨ੍ਹਾਂ ਪੱਥਰਾਂ ਵਿੱਚ ਨੇਜਾ ਖੋਭਿਆ ਤਾਂ ਪਾਣੀ ਦਾ ਫਵਾਰਾ ਚਲ ਪਿਆ । ਬਾਹਮਣ ਫਵਾਰਾ ਫੁਟਿਆ ਵੇਖ ਸ਼ਰਮਿੰਦਾ ਜਿਹਾ ਹੋ ਗਿਆ ਅਤੇ ਗੁਰੂ ਜੀ ਪਾਸੋਂ ਮਾਫੀ ਮੰਗੀ ਤੇ ਕਿਹਾ ਕਿ “ ਮਹਾਰਾਜ ਤੁਹਾਡੀ ਮਹਾਨਤਾ ਨੂੰ ਮੈਂ ਪਛਾਣ ਨਹੀਂ ਸਕਿਆ । ਮੈਨੂੰ ਖਿਮਾ ਬਖਸ਼ੋ । ” ਇਸ ਫਵਾਰੇ ਤੋਂ ਇਕ ਬੜਾ ਸੁੰਦਰ ਸਰੋਵਰ ਬਣਾਇਆ ਗਿਆ ਹੈ । ਜਿਸ ਨੂੰ ਗੁਰੂ ਸਰ ਕਹਿੰਦੇ ਹਨ ।ਮਾਈ ਭਾਗ ਭਰੀ ਭਾਈ ਸੇਵਾ ਦਾਸ ਦੀ ਬਿਰਧ ਮਾਤਾ ਅੱਖਾਂ ਤੋਂ ਅੰਨੀ ਹੋ ਚੁੱਕੀ ਸੀ । ਜਦੋਂ ਘਰ ਗੁਰੂ ਜੀ ਦੀਆਂ ਗੱਲਾਂ ਕਰਦਿਆਂ ਨੂੰ ਸੁਣਦੀ ਤਾਂ ਉਸ ਦਾ ਜੀ ਵੀ ਗੁਰੂ ਜੀ ਦਰਸ਼ਨ ਕਰਨ ਨੂੰ ਦਿਲ ਕਰਦਾ ਪਰ ਉਨ੍ਹਾਂ ਦਿਨ੍ਹਾਂ ਵਿਚ ਨਾ ਕੋਈ ਸਿੱਧਾ ਰਾਹ ਨਾ ਕੋਈ ਗੱਡੀ ਮੋਟਰ ਹੁੰਦੀ ਸੀ ਤਗੜੇ ਪੁਰਸ਼ ਗੁਰੂ ਜੀ ਦੇ ਦਰਸ਼ਨ ਮੇਲੇ ਕਰ ਆਇਆ ਕਰਦੇ ਸਨ । ਇਕ ਦਿਨ ਭਾਈ ਮਾਧੋ ਜੀ ਵੀ ਇਨ੍ਹਾਂ ਦੇ ਘਰ ਆਏ ਹੋਏ ਸਨ । ਗੱਲਾਂ ਕਰ ਰਹੇ ਸਨ ਕਿ ਗੁਰੂ ਹਰਿਗੋਬਿੰਦ ਸਾਹਿਬ ਪਿਆਰ ਤੇ ਸ਼ਰਧਾ ਦੀ ਬੜੀ ਕਦਰ ਕਰਦੇ ਜਿਹੜਾ ਸਿੱਖ ਜਾਂ ਕੋਈ ਸੱਚੇ ਹਿਰਦੇ ਨਾਲ ਯਾਦ ਕਰਦੈ ਉਸ ਨੂੰ ਆ ਦਰਸ਼ਨ ਦੇਂਦੇ ਹਨ । ਇਨ੍ਹਾਂ ਦੀਆਂ ਆਪਸੀ ਗੱਲਾਂ ਸੁਣ ਮਾਈ ਭਾਗ ਨੇ ਵੀ ਸੋਚਿਆ ਮੈਂ ਵੀ ਗੁਰੂ ਜੀ ਨੂੰ ਸੱਚੇ ਦਿਲ ਨਾਲ ਯਾਦ ਕਰਾਂ ਤਾਂ ਉਹ ਜਰੂਰ ਆਉਣਗੇ । ਇਹ ਸੋਚ ਉਸ ਨੇ ਚੰਗੀ ਉਨ ਮੰਗਾਈ ਧੋ ਕੇ ਸਾਫ ਕਰ ਬਰੀਕ ਕੱਤੀ । ਫਿਰ ਦੋਹਰੀ ਕੀਤੀ ਤੇ ਕੱਤੀ । ਇਸ ਤਰਾਂ ਕਰਦਿਆਂ ਹਰ ਸਮੇਂ ਸੱਚੇ ਪਾਤਸ਼ਾਹ ਨੂੰ ਯਾਦ ਕਰਦੀ ।ਹੌਲੀ - ਹੌਲੀ ਸਲਾਈਆਂ ਨਾਲ ਉਣਨਾਂ ਸ਼ੁਰੂ ਕੀਤਾ । ਰੋਜ਼ ਉਣਦਿਆਂ ਵੀ ਗੁਰੂ ਜੀ ਵਲ ਧਿਆਨ ਕਰਕੇ ਸੋਚਾਂ ਵਿੱਚ ਡੁੱਬ ਕਹਿਣਾ । “ ਮੈਂ ਅੰਨੀ ਦੇ ਭਾਗ ਕਿਥੋਂ ਕਿ ਮੈਂ ਗੁਰੂ ਜੀ ਦੇ ਦਰਸ਼ਨ ਕਰਾਂ । ਜੇ ਉਹ ਆ ਵੀ ਗਏ ਮੈਥੋਂ ਬਦ ਕਿਸਮਤ ਪਾਸੋਂ ਕਿਹੜਾ ਉਨ੍ਹਾਂ ਦਾ ਚਿਹਰਾ ਵੇਖਿਆ ਜਾਣਾ ਹੈ । ਇਸ ਤਰ੍ਹਾਂ ਰੋਜ਼ ਕਰਦਿਆਂ ਉਸ ਇੱਕ ਸੁੰਦਰ ਗਰਮ ਚੋਲਾ ਸੀਤਾ - ਧੋਤਾ ਤੇ ਜੋੜ ਦੇ ਸੰਦੂਕ ਵਿਚ ਰੱਖ ਲਿਆ ਕਿ ਪਤਾ ਨਹੀਂ ਉਨ੍ਹਾਂ ਕਦੋਂ ਆਉਣਾ ਹੈ । ਇਕ ਦਿਨ ਭਾਈ ਸੇਵਾ ਦਾਸ ਨੇ ਕਿਹਾ ਕਿ ਗੁਰੂ ਜੀ ਪੰਜਾਬ ਤੋਂ ਕਸ਼ਮੀਰ ਵੱਲ ਚੱਲ ਪਏ ਹਨ । ਮਾਤਾ ਖੁਸ਼ੀ ਵਿਚ ਉਛਲੀ ਚੋਲਾ ਸੰਦੂਕ ਵਿਚ ਕੱਢ ਪੁੱਤਰ ਨੂੰ ਦਿਖਾਉਂਦੀ ਹੈ । ਉਹ ਵੇਖ ਬਹੁਤ ਖੁਸ਼ ਹੋਇਆ ।ਹੁਣ ਮਾਤਾ ਨੇ ਸਵੇਰੇ ਹੀ ਚੋਲਾ ਸੰਦੂਕ ਵਿੱਚੋਂ ਕੱਢ ਲਾਗੇ ਰੱਖ ਬੈਠ ਜਾਣਾ । ਰਾਤ ਫਿਰ ਸਾਂਭ ਕੇ ਸੰਦੂਕ ਵਿੱਚ ਰਖ ਦੇਣਾ । ਕਈ ਦਿਨ ਇਸ ਤਰ੍ਹਾਂ ਲੰਘ ਗਏ । ਇਕ ਦਿਨ ਚੋਲਾ ਕੱਢ ਕੇ ਹੰਝੂਆਂ ਦੀ ਝੜੀ ਲਾ ਦਿੱਤੀ । ਗੁਰੂ ਜੀ ਦੀ ਉਡੀਕ ਵਿਚ ਭਾਵੁਕ ਹੋ ਕੇ ਬੋਲਣ ਲੱਗੀ , “ ਮੈਂ ਪਤਾ ਨਹੀਂ ਕਿਹੋ ਜਿਹੀ ਪਾਪਣ ਹਾਂ ਜਿਹੜੇ ਗੁਰੂ ਜੀ ਅਜੇ ਨਹੀਂ ਬਹੁੜੇ ਖਬਰੇ ਮੇਰੇ ਸ਼ਰਧਾ ਤੇ ਪ੍ਰੇਮ ਵਿਚ ਕੋਈ ਘਾਟ ਹੈ ਜਿਹੜੇ ਗੁਰੂ ਜੀ ਮੈਨੂੰ ਅੰਨੀ ਨੂੰ ਦੇਖਣਾ ਪਸੰਦ ਨਹੀਂ ਕਰਦੇ ਜੇ ਗੁਰੂ ਜੀ ਆ ਵੀ ਗਏ , ਮੈਂ ਅੰਨੀ ਕਿਵੇਂ ਦਰਸ਼ਨ ਕਰਾਂਗੀ । “ ਇਸ ਤਰ੍ਹਾਂ ਕਰਦੀ ਦੀ ਅੱਖ ਲਗ ਗਈ । ਮਾਤਾ ਦੇ ਘਰ ਸ਼ੋਰ ਮੱਚ ਗਿਆ | ਆਵਾਜ਼ਾਂ ਆ ਰਹੀਆਂ , ਸੱਚੇ ਪਾਤਸ਼ਾਹ ਆ ਗਏ । ਮਾਤਾ ਉਬੜ ਵਾਹੇ ਉਠੀ ਲਾਗੋ ਟਟੋਲ ਕੇ ਚੋਲਾ ਫੜਦੀ ਹੈ।ਉਧਰ ਗੁਰੂ ਜੀ ਦੀ ਸੁੰਦਰ ਦਿਲ ਮੋਹਣੀ ਆਵਾਜ਼ ਆਈ ਹੈ “ ਮਾਤਾ ਤੇਰਾ ਚੋਲਾ ਲੈਣ ਆਇਆ ਹਾਂ ਮਾਤਾ ਦੇ ਕੰਨੀਂ ਪਈ ਕਪਾਟ ਖੁਲ ਗਏ । ਦਿਸਣ ਲਗ ਪਿਆ । ਚੋਲਾ ਭੁੱਲ ਹੀ ਗਿਆ ਗੁਰੂ ਜੀ ਚਰਨ ਪਕੜ ਸਿਰ ਚਰਨ ਤੇ ਸੁੱਟ ਦਿੱਤਾ ਗੁਰੂ ਜੀ ਮਾਈ ਨੂੰ ਗਲ ਨਾਲ ਲਾਇਆ ਤੇ ਮੁਖਾਰਬਿੰਦ ਤੋਂ ਫਿਰ ਕਿਹਾ “ ਮਾਈ ਚੋਲਾ ” ਤਾਂ ਮਾਤਾ ਨੇ ਮੰਜੇ ਤੋਂ ਚੋਲਾ ਲਿਆ ਕੇ ਗੁਰੂ ਜੀ ਨੂੰ ਉਸੇ ਵੇਲੇ ਇਸ ਨੂੰ ਗਲ ਪਾਉਣ ਦੀ ਬੇਨਤੀ ਕੀਤੀ । ਗੁਰੂ ਜੀ ਹੋਰਾਂ ਮਾਈ ਦਾ ਪਿਆਰ ਤੇ ਸ਼ਰਧਾ ਨਾਲ ਭਿਜਿਆ ਚੋਲਾ ਗਲ ਪਾਇਆ ਬੜੀ ਖੁਸ਼ੀ ਨਾਲ ਹੱਸੇ ਗੁਰੂ ਜੀ ਬਚਨ ਕੀਤਾ “ ਧੰਨ ਮਾਤਾ ਭਾਗ ਭਰੀ ਧੰਨ ਤੇਰਾ ਪਿਆਰ । ਗੁਰੂ ਜੀ ਦੇ ਦਰਸ਼ਨ ਕਰਨ ਦੀ ਦੇਰ ਸੀ ਕਿ ਮਾਤਾ ਜੀ ਸੱਚਖੰਡ ਜਾ ਬਰਾਜੀ । ਗੁਰੂ ਜੀ ਨੇ ਮਾਤਾ ਦਾ ਬਿਬਾਨ ਤਿਆਰ ਕਰ । ਆਪ ਚਿਖਾ ਤਿਆਰ ਕਰਵਾਈ ਆਪ ਅੰਤਮ ਅਰਦਾਸ ਕਰ ਕੇ ਦਾਗ ਦਿੱਤਾ । ਇਹੋ ਜਿਹੀ ਭਾਗਾਂ ਭਰੀ ਕੋਈ ਵਿਰਲੀ ਹੀ ਔਰਤ ਹੋਵੇਗੀ ਜਿਸ ਨੂੰ ਅੰਤਮ ਵੇਲੇ ਗੁਰੂ ਜੀ ਆਣ ਦਰਸ਼ਨ ਦੇਣ ਤੇ ਉਸ ਦੀ ਅੰਤਮ ਕਿਰਿਆ ਵੀ ਆਪ ਹੀ ਕੀਤੀ ਹੋਵੇਗੀ । ਜੋ ਇਹ ਭਾਗ ਭਰੀ ਹੀ ਭਾਗਾਂ ਵਾਲੀ ਸੀ ।ਜਿਸ ਦੇ ਸੱਚ ਸਿਦਕ ਪਿਆਰ ਤੇ ਸ਼ਰਧਾ ਦੇ ਕੀਲੇ ਗੁਰੂ ਜੀ ਸਿਧੇ ਵਾਟਾਂ ਮਾਰਦੇ ਪੁੱਜੇ । ਗੁਰੂ ਜੀ ਨੇ ਸਤਾਰਵੀ ਤੇ ਆਪ ਭਾਈ ਸੇਵਾ ਦਾਸ ਜੀ ਦੇ ਸੀਸ ਤੇ ਦਸਤਾਰ ਬੰਨੀ । ਸੰਗਤਾਂ ਨੇ ਗੁਰੂ ਜੀ ਦੇ ਦਰਸ਼ਨਾਂ ਲਈ ਵਹੀਰਾਂ ਘੱਤੀਆਂ ਜਿੰਨੀ ਭੇਟਾ ਤੇ ਸੇਵਾ ਹਾਜ਼ਰ ਹੋਈ , ਉਸ ਦਾ ਇਥੇ ਮਾਈ ਦੀ ਯਾਦ ਵਿਚ ਇਕ ਗੁਰਦੁਆਰਾ ਤੇ ਲੰਗਰ ਚਾਲੂ ਕਰਨ ਲਈ ਕਿਹਾ । ਇਹ ਲੰਗਰ ਹੁਣ ਤੱਕ ਉਵੇਂ ਕਾਇਮ ਹੈ ਕਸ਼ਮੀਰੀ ਸਿੱਖਾਂ ਇਥੇ ਮਾਈ ਭਾਗ ਭਰੀ ਤੇ ਗੁਰੂ ਜੀ ਦੇ ਏਥੇ ਪਧਾਰਨ ਦੀ ਯਾਦ ਵਿਚ ਬਹੁਤ ਸੁੰਦਰ ਗੁਰਦੁਆਰਾ ਬਣਾ ਦਿੱਤਾ ਹੋਇਆ ਹੈ । ਮਹਿਮਾ ਪ੍ਰਕਾਸ਼ ਵਿਚ ਵੀ ਲਿਖਿਆ ਹੈ : ਪੁਨ ਸਭ ਬਸਤਰ ਸਤਿਗੁਰ ਪਹਿਰਾਇ ॥ ਜੋ ਪ੍ਰੀਤ ਨਾਲ ਨਿਜ ਹਾਥ ਬਣਾਏ ॥ ਸੂਰਜ ਪ੍ਰਕਾਸ਼ ਦੇ ਪੰਨਾ ੧੭੨੦ ਤੇ ਇਉਂ ਲਿਖਿਆ ਹੈ । ਧੰਨ ਜਨਮ ਬਿਰਧ ਕੋ ਕਹੈ ॥ ਜਿਸ ਕੀ ਮਮਤਾ ਜੋਗੀ ਹੈ ॥ ਸਤਿਗੁਰ ਕੀਆ ਇਸ ਕੋ ਪਾਇ ਸਸਕਾਰਨਿ ਕੋ ਕੀਨਿ ਉਪਾਇ ॥੩੦ ॥ ਸੂਰਜ ਪ੍ਰਕਾਸ਼ ਵਿਚ ਫਿਰ ਲਿਖਿਆ ਹੈ ਇਸ ਘਰ ਵਿਚ ਧਰਮ ਸਾਲ ਬਣ ਲੰਗਰ ਲਗ ਗਏ । ਦੇਗ ਚਲਾਵਿਨ ਲਾਗਿਓ ਤਹਾਂ । ਧਰਮਸਾਲ ਰਚਿ ਸੰਗਤ ਮਹਾਂ । ਇਹ ਅਸਥਾਨ ਕਾਠੀ ਦਰਵਾਜੇ ਅਸਥਿਤ ਹੈ । ਅਪਰ ਜਿਤਿਕ ਧੰਨ ਸੰਚੈ ਹੋਹਿ || ਸਤਿਗੁਰੂ ਢਿਗ ਪਹੁੰਚਾਵੈ ਸੋਹਿ ॥

ਮਾਤਾ ਭਾਗ ਭਰੀ ਜੀ ਸ੍ਰੀ ਨਗਰ , ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ ਤੇ ਪ੍ਰੇਮ ਤੇ ਸ਼ਰਧਾ ਰੱਖੇ ਤਾਂ ਉਹ ਆਪ ਕੇ ਘਰ ਦਰਸ਼ਨ ਦੇਂਦੇ ਹਨ । ਮਾਈ ਜੀ ਇਹ ਗੱਲ ਸੁਣ ਇਕ ਗਰਮ ਚੋਲਾ ਤਿਆਰ ਕਰ ਗੁਰੂ ਜੀ ਨੂੰ ਯਾਦ ਕਰਨ ਲੱਗੀ । ਗੁਰੂ ਜੀ ਦੇ ਦਿਲ ਦੇ ਪ੍ਰੇਮ ਦੀਆਂ ਤਾਰਾਂ ਖੜਕੀਆਂ ਮਾਈ ਤੋਂ ਚੋਲਾ ਆਣ ਮੰਗਿਆ ਤੇ ਨਾਲ ਹੀ ਉਸ ਕਈਆਂ ਵਰਿਆਂ ਦੀ ਜਾ ਚੁੱਕੀ ਨਜ਼ਰ ਵਾਪਸ ਪਰਤ ਆਈ । ਮਾਈ ਦੇ ਪ੍ਰੇਮ ਨੇ ਗੁਰੂ ਜੀ ਨੂੰ ਸੱਦ ਲਿਆ ।  ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਤਿਬਤ ਪ੍ਰਚਾਰ ਲਈ ਗਏ ਤਾਂ ਆਪ ਕਸ਼ਮੀਰ ਦੀ ਵਾਦੀ ਪ੍ਰਚਾਰ ਕੀਤਾ । ਹੁਣ ਇਹ ਦੂਜੇ ਗੁਰੂ ਜੀ ਸਨ ਜਿਨ੍ਹਾਂ ਨੇ ਇਸ ਪਾਸੇ ਪਰਚਾਰ ਯਾਤਰਾ ਆਰੰਭ ਕੀਤੀ । ਇਸ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਨੇ ਵੀ ਕਸ਼ਮੀਰ ਤੱਕ ਮੰਜੀਆਂ ਸਥਾਪਤ ਕਰਕੇ ਪ੍ਰਚਾਰ ਕੀਤਾ ਸੀ । ਗੁਰੂ ਅਰਜਨ ਦੇਵ ਜੀ ਦੇ ਵੇਲੇ ਦੋ ਕਟੜ ਬ੍ਰਾਹਮਣ ਘਰੋਂ ਬਨਾਰਸ ਵਿਦਿਆ ਹਾਸਲ ਕਰਨ ਲਈ ਤੁਰੇ ਤਾਂ ਸ੍ਰੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਦੇ ਆ ਦਰਸ਼ਨ ਕੀਤੇ । ਏਥੇ ਇਨ੍ਹਾਂ ਨੇ ਸੁਖਮਨੀ ਸਾਹਿਬ ਦਾ ਪਾਠ ਸੁਣਿਆ ਤਾਂ ਇਨ੍ਹਾਂ ਦੀ ਨਿਸ਼ਾ ਹੋ ਗਈ । ਏਨੇ ਪ੍ਰਭਾਵਤ ਹੋਏ ਕਿ ਬ...

ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ।By Vnita kasnia punjab.ਨਾਨਕ ਕੁਲਿ ਨਿੰਮਲ ਅਵਤਰ੍ਹਿਉ ਅੰਗਦ ਲਹਣੇ ਸੰਗਿ ਹੁਆ॥ਗੁਰੂ ਅਮਰਦਾਸ ਤਾਰਣ ਤਰਣ ਜਨਮ-ਜਨਮਪਾ ਸਰਣਿਤੁਅ॥ ਧੰਨ ਧੰਨ ਸ੍ਰੀ ਗੁਰੂ ਅੰਗਦ ਸਾਹਿਬ ਜੀ ਦਾ ਜਨਮ ੩੦ ਵੈਸਾਖ 1504 ਈਸਵੀਂ ਨੂੰ ਭਾਈ ਫੇਰੂਮੱਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ। ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ। ਜਦ ਆਪ ਘੋੜੀ ਚੜ੍ਹਕੇ ਸਤਿਗੁਰਾ ਦੇ ਦਰਸ਼ਨਾ ਲਈ ਤੁਰ ਪਏ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਕਿਹਾ ਆ ਪੁਰਖਾ ਮੈਂ ਵੀ ਉੱਧਰ ਹੀ ਜਾਣਾ ਹੈ। ਆਪਣੀ ਧਰਮਸ਼ਾਲਾ ਪੁੱਜ ਕੇ ਜਦ ਗੁਰਦੇਵ ਦੂਜੇ ਪਾਸੇ ਹੋ ਆਮਨ ਉੱਤੇ ਆ ਬਿਰਾਜੇ ਸਤਿ ਸ੍ਰੀ ਅਕਾਲ ਤਾਂ ਭਾਈ ਲਹਿਣ ਜੀ ਨੇ ਮੱਥਾ ਟੇਕ ਕੇ ਵੇਖਿਆ ਕਿ ਇਹ ਉਹੀ ਹਨ ਜੋ ਮੇਰੀ ਘੋੜੀ ਅੱਗੇ-ਅੱਗੇ ਪੈਦਲ ਮੈਨੂੰ ਲਿਆਏ ਹਨ। ਬਸ ਫਿਰ ਉਨ੍ਹਾਂ ਨੇ ਚਰਨੀ ਢਹਿਕੇ ਖਿਮਾ ਮੰਗੀ ਤੇ ਵਾਹ-ਪੁਰਖਾ ਤੇਗ ਨਾਉ ‘ਲਹਿਣਾ` ਹੈ ਜੇ ਤੂੰ ਲਹਿਣਾ ਹੈ ਅਸੀਂ ‘ਦੇਣਾ` ਹੈ। ਗੁਰੂ ਅੰਗਦ ਦੇਵ ਜੀ ਦੇ ਸਮੁੱਚੇ ਜੀਵਨ ਦੇ ਤਿੰਨ ਪਰਤਖ ਹਿੱਸੇ ਬਣਦੇ ਹਨ। ਪਹਿਲਾ ਹਿੱਸਾ ਉਹ ਹੈ ਜੋ ਆਪ ਨੇ ਦੇਵੀ ਪੂਜਾ ਵਿੱਚ ਗੁਜ਼ਰਿਆ ਇਹ ਸੰਨ 1504 ਤੋਂ 1533 ਤੀਕ ਦਾ ਹੈ। ਦੂਜਾ ਹਿੱਸਾ ਉਹ ਹੈ ਜੋ ਆਪਦੀ ਗੁਰੂ ਭਗਤੀ ਵਿੱਚ ਗੁਜਰਿਆ ਸੰਨ 1532 ਤੋਂ 1534 ਤੀਕਦਾ ਹੈ। ਗੁਰੂ ਅੰਗਦ ਸਾਹਿਬ ਜੀ ਦੇ 62 ਸਲੋਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿੱਚ ਅੰਕਿਤ ਹਨ। ਇਹੋ ਆਪ ਜੀ ਦੀ ਸੰਪੂਰਨ ਰਚਨਾ ਹੈ। ਜਿਸਦਾ ਆਕਾਰ ਬਹੁਤ ਥੋੜਾ ਹੈ। ਆਪ ਦੇ ਸਲੋਕ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਨ 1604 ਈ. ਵਿੱਚ ਸੰਪਦਨਾ ਕਰਨ ਤੋਂ ਪਹਿਲਾਂ ‘ਵਾਂਗ` ਦਾ ਰੂਪ ਕੇਵਲ ਪਉੜੀਆਂ ਦਾ ਹੀ ਸੀ ਅਤੇ ਇੱਕ ‘ਵਾਰ` ਦੀਆਂ ਸਾਰੀਆਂ ਪਾਉੜੀਆਂ ਇਕੋ ਮਹਲੇ ਜਾ ਕਰਤਾ ਦੀਆਂ ਰਚੀਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ‘ਵਾਰਾਂ` ਵਿੱਚ ਵੇਰਵਾ ਇਸ ਪ੍ਰਚਾਰ ਹੈ ਵਾਰ ਸ੍ਰੀ ਰਾਗ ਮਹਲਾ 2 (ਦੋ ਸਲੋਕ) ਵਾਰ ਮਾਝ ਮਹਲਾ 2 (ਬਾਰਾ ਸਲੋਕ) ਵਾਰ ਆਸਾ ਮਹਲਾ 2 (ਚੌਦਾਂ ਸਲੋਕ) ਵਾਰ ਸੋਰਨਿ ਮਹਲਾ 2 (ਇਕ ਸਲੋਕ) ਵਾਰ ਸੂਹੀ ਮਹਲਾ 2 (ਗਿਆਰਾ ਸਲੋਕ) ਵਾਰ ਰਾਮਕਲੀ ਮਹਲਾ 2 (ਸੱਤ ਸਲੋਕ) ਵਾਰ ਮਾਰੂ ਮਹਲਾ 2 (ਇਕ ਸਲੋਕ) ਵਾਰ ਸਾਰੰਗ ਮਹਲਾ 2 (ਨੌਂ ਸਲੋਕ) ਵਾਰ ਸਵਾਰ ਮਹਲਾ 2 (ਪੰਜ ਸਲੋਕ)3. ਵਾਰ ਆਸਾ ਮਹਲਾ 2ਜੇ ਸਉ ਚੰਦਾ ਉਗਵਰਿ ਸੂਰਜ ਚੜਹਿ ਹਜ਼ਾਰਾ॥ਏਤੇ ਚਾਨਣ ਹੌਦਿਆਂ ਗੁਰ ਬਿਨੁ ਘੋਰ ਅੰਧਾਰ॥2॥(ਗੁਰੂ ਮਨੁੱਖ ਨੂੰ ਦੇਵਤਾ ਬਣਾ ਦਿੰਦਾ ਹੈ। ਗੁਰੂ ਮਨੁੱਖ ਨੂੰ ਸੁਚੇਤ ਕਰਦਾ ਹੈ) ਪਰ ਗੁਰੂ ਤੋਂ ਬਿਨਾਂ ਮਨ ਵਿੱਚ ਅੰਧੇਰਾ ਹੀ ਰਹਿੰਦਾ ਹੈ ਭਾਵੇਂ ਸੈਂਕੜੇ ਚੰਦ ਅਤੇ ਹਜ਼ਾਰਾਂ ਸੂਰਜ ਚੜੇ ਹੋਣ।ਨਾਨਕ ਦੁਨੀਆ ਦੀਆਂ ਵਡਿਆਈਆਂ ਅਵੀ ਸੇਤੀ ਜਾਂਲਿ॥ਏਨੀ ਜਲੀਵੀਂ ਨਾਮ ਵਿਸਾਰਿਆ ਇੱਕ ਨ ਚਲੀਆ ਨਾਲਿ॥2॥ 🙏ਵਾਹਿਗੁਰੂ ਜੀ ਸਭ ਤੇ ਮੇਹਰ ਕਰੋ ਜੀ 🙏 🙏❤ਵਾਹਿਗੁਰੂ ਜੀ ਕਾ ਖਾਲਸਾ❤🙏 🙏❤ਵਾਹਿਗੁਰੂ ਜੀ ਕੀ ਫਤਹਿ ❤🙏 ❤🙏❤🙏❤🙏❤🙏❤

ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। By Vnita kasnia punjab. ਨਾਨਕ ਕੁਲਿ ਨਿੰਮਲ ਅਵਤਰ੍ਹਿਉ ਅੰਗਦ ਲਹਣੇ ਸੰਗਿ ਹੁਆ॥ ਗੁਰੂ ਅਮਰਦਾਸ ਤਾਰਣ ਤਰਣ ਜਨਮ-ਜਨਮਪਾ ਸਰਣਿਤੁਅ॥   ਧੰਨ ਧੰਨ ਸ੍ਰੀ ਗੁਰੂ ਅੰਗਦ ਸਾਹਿਬ ਜੀ ਦਾ ਜਨਮ ੩੦ ਵੈਸਾਖ 1504 ਈਸਵੀਂ ਨੂੰ ਭਾਈ ਫੇਰੂਮੱਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ।    ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ। ਜਦ ਆਪ ਘੋੜੀ ਚੜ੍ਹਕੇ ਸਤਿਗੁਰਾ ਦੇ ਦਰਸ਼ਨਾ ਲਈ ਤੁਰ ਪਏ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਕਿਹਾ ਆ ਪੁਰਖਾ ਮੈਂ ਵੀ ਉੱਧਰ ਹੀ ਜਾਣਾ ਹੈ। ਆਪਣੀ ਧਰਮਸ਼ਾਲਾ ਪੁੱਜ ਕੇ ਜਦ ਗੁਰਦੇਵ ਦੂਜੇ ਪਾਸੇ ਹੋ ਆਮਨ ਉੱਤੇ ਆ ਬਿਰਾਜੇ ਸਤਿ ਸ੍ਰੀ ਅਕਾਲ ਤਾਂ ਭਾਈ ਲਹਿਣ ਜੀ ਨੇ ਮੱਥਾ ਟੇਕ ਕੇ ਵੇਖਿਆ ਕਿ ਇਹ ਉਹੀ ਹਨ ਜੋ ਮੇਰੀ ਘੋੜੀ ਅੱਗੇ-ਅੱਗੇ ਪੈਦਲ ਮੈਨੂੰ ਲਿਆਏ ਹਨ। ਬਸ ਫਿਰ ਉਨ੍ਹਾਂ ਨੇ ਚਰਨੀ ਢਹਿਕੇ ਖਿਮਾ ਮੰਗੀ ਤੇ ਵਾਹ-ਪੁਰਖਾ ਤੇਗ ਨਾਉ ‘ਲਹਿਣਾ` ਹੈ ਜੇ ਤੂੰ ਲਹਿਣਾ ਹੈ ਅਸੀਂ ‘ਦੇਣਾ` ਹੈ। ਗੁਰੂ ਅੰਗਦ ਦੇਵ ਜੀ ਦੇ ਸਮੁੱਚੇ ਜੀਵਨ ਦੇ ਤਿੰਨ ਪਰਤਖ ਹਿੱਸੇ ਬਣਦੇ ਹਨ। ਪਹਿਲਾ ਹਿੱਸਾ ਉਹ ਹੈ ਜੋ ਆਪ ਨੇ ਦੇਵੀ ਪੂਜਾ ਵਿੱਚ ਗੁਜ਼ਰਿਆ ਇਹ ਸੰਨ 1504 ਤੋਂ 1533 ਤੀਕ ਦਾ ਹੈ। ਦੂਜਾ ਹਿੱਸਾ ਉਹ ਹੈ ਜੋ ਆਪਦੀ ਗੁਰੂ ਭਗਤੀ ਵਿੱਚ ਗੁਜਰਿਆ ਸੰਨ 1532 ਤੋਂ 1534 ਤੀਕਦਾ ਹੈ। ...

ਮਾਤਾ ਖੀਵੀ ਜੀ, (1506 - 1582 ਈ.)By Vnita kasnia punjab.ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਓਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨੱਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨੱਗਰ ਜ਼ਿਲ੍ਹਾ ,ਤਰਨਤਾਰਨ ਵਿੱਚ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੇ ਦਾ ਕੰਮ ਵੀ ਕਰਦੇ ਸਨ। ਬਚਪਨ ਵਿੱਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ।ਖੀਵੀ ਜੀ ਦੇ ਮਾਤਾ-ਪਿਤਾ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਅਤੇ ਦੇਵੀ ਦੇ ਪੁਜਾਰੀ ਸਨ।ਬਾਲ ਅਵਸਥਾ ਵਿੱਚ ਮਾਤਾ-ਪਿਤਾ ਦੇ ਧਾਰਮਿਕ ਜੀਵਨ ਦਾ ਪ੍ਰਭਾਵ ਬੀਬੀ ‘ਤੇ ਪੈਣਾ ਕੁਦਰਤੀ ਸੀ। ਇਸ ਤਰ੍ਹਾਂ ਬਾਲ ਅਵਸਥਾ ਵਿੱਚ ਹੀ ਬੀਬੀ ਖੀਵੀ ਜੀ ਨੇ ਸੰਤੋਖ, ਸੰਜਮ ਅਤੇ ਸੱਚ ਦੇ ਸ਼ੁਭ ਗੁਣ ਗ੍ਰਹਿਣ ਕਰ ਲਏ ਸਨ। ਬੀਬੀ ਖੀਵੀ ਜੀ ਦੁਕਾਨ ਉੱਤੇ ਆਪਣੇ ਪਿਤਾ ਨਾਲ ਕੰਮ ਵਿੱਚ ਹਥ ਵਟਾਂਦੇ ਸਨ ਅਤੇ ਘਰ-ਪਰਵਾਰ ਵਿੱਚ ਮਾਤਾ-ਪਿਤਾ ਦੁਆਰਾ ਪੂਜਾ ਕਰਨ ਸਮੇਂ ਨਿਤ ਉਨ੍ਹਾਂ ਪਾਸ ਬੈਠਦੇ ਸਨ।ਬੀਬੀ ਵਿਰਾਈ ਜੀ (ਜਾਂ ਬੀਬੀ ਭਰਾਈ ਜੀ) ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਗੁਰੂ ਨਾਨਕ ਦੇਵ ਜੀ ਦੇ ਸ਼ਰਦਾਲੂ ਸਨ। ਭਾਈ ਫੇਰੂ ਮੱਲ ਵੀ ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਇਕ ਫਿਰੋਜ਼ਪੁਰ ਦੇ ਅਧਿਕਾਰੀ ਪਾਸ ਨੌਕਰੀ ਕਰਦੇ ਸਨ। ਬੀਬੀ ਵਿਰਾਈ ਜੀ ਦੇ ਭਾਈ ਫੇਰੂ ਮੱਲ ਨਾਲ ਨੇੜਲੇ ਸੰਬੰਧ ਸਨ ਅਤੇ ਭਾਈ ਦੇਵੀ ਚੰਦ ਦੇ ਪਰਵਾਰ ਦੇ ਵੀ ਨੇੜੇ ਤੋਂ ਭੂਆ ਜੀ ਸਨ।ਓਸ ਸਮੇਂ ਦੀਆਂ ਰੀਤਾਂ ਅਨੁਸਾਰ, ਬੀਬੀ ਵਿਰਾਈ ਦੇ ਕਹਿਣ ਉੱਤੇ ਬੀਬੀ ਖੀਵੀ ਦਾ ਵਿਆਹ ਭਾਈ ਫੇਰੂ ਮੱਲ ਦੇ ਬੇਟੇ ਭਾਈ ਲਹਿਣਾ ਜੀ ਨਾਲ ਸੰਨ 1519 ਈ: ਵਿੱਚ (16 ਮੱਘਰ ਸੰਮਤ 1576) ਹੋ ਗਿਆ। ਭਾਈ ਲਹਿਣਾ ਜੀ ਆਪਣੇ ਪਿਤਾ ਭਾਈ ਫੇਰੂ ਮੱਲ ਅਤੇ ਪਰਵਾਰ ਨਾਲ ਵੈਸ਼ਨੋ ਦੇਵੀ ਦੇ ਤੀਰਥ ਯਾਤਰਾ ਉੱਤੇ ਜਾਇਆ ਕਰਦੇ ਸਨ। ਇਸ ਤਰ੍ਹਾਂ ਦੋਹਾਂ ਪਰਵਾਰਾਂ ਵਿੱਚ ਸਮਾਜਿਕ ਸਾਂਝ ਦੇ ਨਾਲ-ਨਾਲ ਧਾਰਮਿਕ ਸਾਂਝ ਵੀ ਸੀ। ਇਸ ਸੋਚ, ਸੁਭਾਅ, ਸਮਾਜਿਕ ਅਤੇ ਧਾਰਮਿਕ ਸਾਂਝ ਦੇ ਕਾਰਨ ਇਹ ਨਵ-ਵਿਆਹੀ ਜੋੜੀ ਇਕਸਾਰਤਾ (similar in living styles) ਅਤੇ ਇਕਸੁਰਤਾ ( similar in thoughts) ਵਾਲੀ ਆਦਰਸ਼ਕ (Ideal couple) ਜੋੜੀ ਹੋ ਨਿੱਬੜੀ। ਦੋਹਾਂ ਨੇ ਆਪਣੀ ਨਿੱਜੀ ਹਉਮੈ ਸਮਾਪਤ ਕਰਕੇ ਆਪਣੀ ਹਸਤੀ ਇਕ-ਦੂਜੇ ਵਿੱਚ ਸਮੋ ਦਿੱਤੀ ਅਤੇ ਇਹ “ਏਕ ਜੋਤਿ ਦੁਇ ਮੂਰਤੀ” ਬਣ ਗਏ। ਗ੍ਰਿਹਸਤੀ ਜੀਵਨ ਜਿਉਂਦਿਆਂ ਇਸ ਜੋੜੀ ਦੇ ਗ੍ਰਹਿ ਵਿਖੇ ਦੋ ਪੁੱਤਰਾਂ ਅਤੇ ਦੋ ਧੀਆਂ ਨੇ ਜਨਮ ਲਿਆ। ਵੱਡੇ ਪੁੱਤਰ ਦਾਸੂ ਜੀ ਦਾ ਜਨਮ 9 ਭਾਦਰੋਂ ਸੰਮਤ 1589 ਬਿਕਰਮੀ, ਬੀਬੀ ਅਨੋਖੀ ਜੀ ਦਾ ਜਨਮ 29 ਜੇਠ ਸੰਮਤ 1591 ਅਤੇ ਭਾਈ ਦਾਸੂ ਜੀ ਦਾ ਜਨਮ 1 ਵੈਸਾਖ ਸੰਮਤ 1594 ਨੂੰ ਅਤੇ ਬੀਬੀ ਅਮਰੋ ਜੀ ਦਾ ਜਨਮ 2 ਪੋਹ ਸੰਮਤ 1595 ਨੂੰ ਹੋਇਆ। ਦੋਹਾਂ ਜੀਆਂ ਨੇ ਆਪਣੇ ਗ੍ਰਿਹਸਤ ਦੀਆਂ ਜ਼ਿੰਮੇਂਵਾਰੀਆਂ ਚੰਗੀ ਤਰਾਂ ਨਿਭਾਉਂਦਿਆਂ ਹੋਇਆਂ ਬੱਚਿਆਂ ਦਾ ਵਧੀਆ ਤਰੀਕੇ ਨਾਲ ਪਾਲਣ-ਪੋਸ਼ਣ ਕੀਤਾ ਅਤੇ ਉਨ੍ਹਾਂ ਅੰਦਰ ਵੀ ਧਾਰਮਿਕ ਸੰਸਕਾਰ ਪੈਦਾ ਕੀਤੇ।ਜਦੋਂ ਭਾਈ ਫੇਰੂ ਮੱਲ ਅਤੇ ਭਾਈ ਦੇਵੀ ਚੰਦ ਹਰ ਵਰ੍ਹੇ ਧਾਰਮਿਕ ਯਾਤਰਾ ਉੱਤੇ ਜਾਇਆ ਕਰਦੇ ਸਨ ਤਾਂ ਭਾਈ ਲਹਿਣਾ ਜੀ ਵੀ ਆਪਣੇ ਪਿਤਾ ਜੀ ਨਾਲ ਹੀ ਹੁੰਦੇ ਸਨ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜਿੰਮੇਵਾਰੀਆਂ ਸੰਭਾਲੀਆਂ। ਹੁਣ ਭਾਈ ਲਹਿਣਾ ਜੀ ਵੀ ਆਪਣੇ ਪਿਤਾ ਵਾਂਗ ਹੋਰ ਦਰਸ਼ਨ-ਅਭਿਲਾਖੀਆਂ ਨੂੰ ਨਾਲ ਲੈ ਕੇ ਤੀਰਥ ਯਾਤਰਾ ਉੱਤੇ ਜਾਣ ਲਗ ਪਏ। ਪਰੰਤੂ ਭਾਈ ਲਹਿਣਾ ਜੀ ਨੂੰ ਆਤਮਿਕ ਤ੍ਰਿਪਤੀ ਨਹੀਂ (spiritually unsatisfied) ਸੀ ਹੋ ਰਹੀ। ਭਾਈ ਲਹਿਣਾ ਜੀ ਆਤਮਿਕ ਤ੍ਰਿਪਤੀ ਦੀ ਭਾਲ ਵਿੱਚ ਹਮੇਸ਼ਾ ਹੀ ਆਸ਼ਾਵਾਦੀ ਅਤੇ ਤਾਂਘ ਵਿੱਚ ਰਹਿੰਦੇ ਸਨ। ਭਾਈ ਲਹਿਣਾ ਜੀ ਦੀ ਮਾਨਸਿਕ ਦਸ਼ਾ ਤੋਂ ਬੀਬੀ ਖੀਵੀ ਜੀ ਪੂਰੀ ਤਰ੍ਹਾਂ ਜਾਣੂ ਸਨ ਅਤੇ ਉਹ ਆਪ ਵੀ ਉਨ੍ਹਾਂ ਨਾਲ ਪੂਰੀ ਤਰ੍ਹਾਂ ਸਹਿਮਤ ਸਨ। ਅੰਤ ਉਹ ਸੁਭਾਗਾ ਦਿਹਾੜਾ ਵੀ ਆ ਗਿਆ ਜਦੋਂ ਭਾਈ ਲਹਿਣਾ ਜੀ, ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਕਰਤਾਰਪੁਰ ਚਲੇ ਗਏ। ਬਸ ਫਿਰ ਕੀ ਸੀ, ਪਹਿਲੀ ਮੁਲਾਕਾਤ ਵਿੱਚ ਹੀ ਭਾਈ ਲਹਿਣਾ ਜੀ ਨੂੰ ਆਪਣੀ ਮਨ ਬਾਂਛਤ ਵਸਤੂ, ਸੱਚ, ਸੰਤੋਖ, ਆਤਮਿਕ ਤ੍ਰਿਪਤੀ ਅਤੇ ਸ਼ਾਂਤੀ ਦੀ ਪ੍ਰਾਪਤੀ ਹੋ ਗਈ ਅਤੇ ਉਹ ਨਿਹਾਲ ਹੋ ਗਏ। ਹੁਣ ਤੋਂ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੀ ਹੋ ਕੇ ਰਹਿ ਗਏ ਅਤੇ 7 ਸਾਲ ਗੁਰੂ ਜੀ ਦੀ ਸੰਗਤ ਕੀਤੀ।ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ॥ ਭਾਵ: ਇਸੇ ਜੀਵਨ ਦੇ ਪਹਿਲਾਂ ਬੀਤ ਚੁਕੇ ਸਮੇਂ ਵਿੱਚ ਕੀਤੇ ਕੰਮਾ ਕਾਰਾਂ ਅਤੇ ਉਨ੍ਹਾਂ ਅਨੁਸਾਰ ਬਣੀਆਂ ਆਦਤਾਂ ਅਤੇ ਅਪਨਾਈਆਂ ਕਦਰਾਂ ਕੀਮਤਾਂ ਅਨੁਸਾਰ...ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ॥ (ਪੰਨਾ 204)ਕਰਤਾਰ ਪੁਰ ਤੋਂ, ਕਦੇ ਕਦੇ ਭਾਈ ਲਹਿਣਾ ਜੀ ਖਡੂਰ ਵਾਪਸ ਜਾਂਦੇ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਲੈਂਦੇ। ਇਸੇ ਤਰਾਂ, ਮਾਤਾ ਖੀਵੀ ਜੀ ਵੀ ਕਈ ਵਾਰ, ਭਾਈ ਲਹਿਣਾ ਜੀ ਨੂੰ ਮਿਲਨ ਲਈ ਕਰਤਾਰ ਪੁਰ ਜਾਂਦੇ ਅਤੇ ਗੁਰੂ ਨਾਨਕ ਦੇ ਦਰਬਾਰ ਵਿੱਚ ਜਾਕੇ ਗੁਰੂ ਜੀ ਦੇ ਵਿਚਾਰ ਅਤੇ ਪ੍ਰਚਾਰ ਨੂੰ ਸੁਣਦੇ, ਸਮਝਦੇ ਅਤੇ ਬੜੇ ਉਤਸ਼ਾਹਤ ਹੁੰਦੇ। ਇਥੇ ਮਾਤਾ ਖੀਵੀ ਜੀ ਨੇ ਦੇਖਿਆ ਕਿ ਗੁਰੂ ਨਾਨਕ ਦੇਵ ਜੀ ਤੀਂਵੀ ਨੂੰ ਬਹੁਤ ਸਤਿਕਾਰ ਬਖਸ਼ਦੇ ਹਨ ਅਤੇ ਤੀਂਵੀਆਂ ਨੂੰ ਘੁੰਡ ਕੱਢਣ ਤੋਂ ਬਗੈਰ ਸੰਗਤ ਵਿੱਚ ਆਉਣ ਲਈ ਪ੍ਰਚਾਰਦੇ ਸਨ। ਤੀਂਵੀ ਜਾਤੀ ਲਈ ਘੁੰਡ ਕਢਣ ਦੇ ਬਗੈਰ ਆਉਣਾ ਇਕ ਨਵੀਂ ਰੀਤ ਸੀ। ਸਮਾਜ ਲਈ ਸਦੀਆਂ ਪੁਰਾਨੀ ਤੀਂਵੀ ਦੀ ਘੁੰਢ ਕੱਢਕੇ ਸਮਾਜ ਵਿੱਚ ਵਿਚਰਨ ਦੀ ਰੀਤ ਨੂੰ ਬਦਲਨਾ ਇਕ ਬੜੀ ਅਚੰਬੇ ਦੀ ਗਲ ਸੀ। ਇਸੇ ਤਰਾਂ ਮਾਤਾ ਖੀਵੀ ਜੀ ਨੇ ਇਹ ਵੀ ਦੇਖਿਆ ਕਿ ਗੁਰੂ ਨਾਨਕ ਦੇਵ ਜੀ ਵਲੋਂ ਸੰਗਤਾਂ ਲਈ ਲੰਗਰ ਚਲ ਰਿਹਾ ਹੈ ਜਿਥੇ ਮਰਦ ਅਤੇ ਤੀਂਵੀਆਂ ਲੰਗਰ ਵਿੱਚ ਇਕੱਠੇ ਜ਼ੁਮੇਵਾਰੀ ਨਿਭਾ ਰਹੇ ਸਨ ਅਤੇ ਸੇਵਾ ਕਰ ਰਹੇ ਸਨ।ਗੁਰੂ ਨਾਨਕ ਦੇਵ ਜੀ ਦੇ ਇਸ ਦੁਨੀਆਂ ਵਿੱਚ ਆਉਣ ਸਮੇਂ, ਲੋਕ ਸਮਾਜਕ ਤੌਰ ‘ਤੇ ਅਖੌਤੀ ਜਾਤ-ਪਾਤ, ਊਚ ਨੀਚ, ਛੂਤ ਆਦਿ ਦੀ ਵਰਨ-ਆਸ਼ਰਮ ਵੰਡ ਕਰਕੇ ਬੁਰੀ ਤਰਾਂ ਵੰਡੇ ਹੋਏ ਸਨ। ਧਾਰਿਮਕ ਤੌਰ ‘ਤੇ, ਸ਼ੂਦਰ ਅਤੇ ਨੀਵੀਆਂ ਜਾਤੀਆਂ ਨੂੰ ਮੰਦਰਾਂ ਵਿੱਚ ਜਾਣਾ ਅਤੇ ਰੱਬ ਦੀ ਪੂਜਾ ਕਰਨੀ ਮਨ੍ਹਾਂ ਸੀ। ਉਚ ਜਾਤੀ ਅਨੁਸਾਰ, ਅਖੌਤੀ ਸ਼ੂਦਰ ਅਤੇ ਨੀਵੀਆਂ ਜਾਤੀਆਂ ਨੂੰ ਰੱਬ ਦੀ ਪੂਜਾ ਕਰਨ ਦਾ ਕੋਈ ਹਕ ਨਹੀਂ ਸੀ।ਤੀਵੀਂ ਭਾਵੇਂ ਅਖੌਤੀ ਉੱਚੀ ਜਾਤ ਦੇ ਪਰਿਵਾਰ ਵਿੱਚੋਂ ਹੋਵੇ ਜਾਂ ਅਖੌਤੀ ਨੀਵੀਂ ਜਾਤ ਦੀ ਹੋਵੇ, ਉਹ ਮੰਦਰਾਂ ਵਿੱਚ ਨਹੀਂ ਸੀ ਜਾ ਸਕਦੀ ਅਤੇ ਰੱਬ ਦੀ ਪੂਜਾ ਨਹੀਂ ਸੀ ਕਰ ਸਕਦੀ।ਅਮੀਰ, ਸ਼ਾਹੂਕਾਰ ਅਤੇ ਜਾਗੀਰਦਾਰ ਲੋਕ ਗਰੀਬ ਲੋਕਾਂ ਨੂੰ ਹਰ ਤਰੀਕੇ ਨਾਲ ਤੰਗ ਕਰਦੇ ਅਤੇ ਲੁਟਦੇ ਸਨ। ਰਾਜਨੀਤਕ ਤੌਰ ‘ਤੇ ਗਰੀਬ ਅਤੇ ਅਖੌਤੀ ਨੀਵੀਂ ਜਾਤ ਨੂੰ ਕੋਈ ਇਨਸਾਫ ਨਹੀਂ ਸੀ ਮਿਲਦਾ। ਸਰਕਾਰੀ ਅਫਸਰ ਵੱਡੀ ਖੋਰ ਅਤੇ ਭ੍ਰਿਸ਼ਟ ਸਨ ਜੋ ਗਰੀਬਾਂ ਅਤੇ ਅਖੌਤੀ ਨੀਵੀਂ ਜਾਤ ਦੇ ਲੋਕਾਂ ਨੂੰ ਤੰਗ ਅਤੇ ਪ੍ਰੇਸ਼ਾਨ ਕਰਦੇ ਸਨ।ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬਪੱਖੀ ਇਨਕਲਾਬੀ ਲਹਿਰ ਅਰੰਭੀ ਜਿਸ ਰਾਹੀਂ ਆਪ ਨੇ ਭਾਰਤ ਅਤੇ ਖਾਸ ਕਰਕੇ ਪੰਜਾਬ ਦੀ ਹਰ ਪੱਖੋਂ ਕਾਇਆ ਕਲਪ ਕਰ ਦਿੱਤੀ। ਹਰ ਖੇਤਰ ਵਿੱਚ ਅਸਚਰਜ ਕਰਨ ਵਾਲੇ ਕਾਰਨਾਮੇ ਕੀਤੇ ਅਤੇ ਕਿਸੇ ਵੀ ਸੋਚ ਤੋਂ ਪਰ੍ਹੇ ਦੀਆਂ ਤਬਦੀਲੀਆਂ ਲਿਆਂਦੀਆਂ। ਨਤੀਜੇ ਵਜੋਂ ਸਮਾਜਿਕ ਪਖੋਂ (socially), ਧਾਰਮਿਕ ਪਖੋਂ (religiously) , ਰਾਜਨੀਤਿਕ ਪਖੋਂ (politically) , ਸਮਾਜਕ ਮਾਨਸਿਕਤਾ ਪਖੋਂ ( community mentality) ਅਤੇ ਆਰਥਿਕ ( economic) ਖੇਤਰ ਵਿੱਚ ਇਤਿਹਾਸ ਨੇ ਇਕ ਨਵਾਂ ਮੋੜ ਲਿਆਂਦਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੁਰਾਣੇ ਜਗੀਰਦਾਰੀ (Landlord system) , ਸਰਮਾਏਦਾਰੀ (capitalism), ਅਜਾਰੇਦਾਰੀ, ਪੂੰਜੀਪਤੀ ( banking) ਸਿਸਟਮ ਨੂੰ ਅਤੇ ਕਰਮਕਾਂਡੀ ( false ritualism), ਪਾਖੰਡੀ, ਕਪਟੀ ਅਤੇ ਛਲੀ ਲੋਕਾਂ ਵਲੋਂ ਅਖੌਤੀ ਧਾਰਮਿਕ ਰਹੁਰੀਤੀਆਂ ਨੂੰ ਬਦਲਣ ਬਾਰੇ ਲੋਕਾਂ ਵਿੱਚ ਜਾਗ੍ਰਤੀ ਲਿਆਂਦੀ। ਐਸ਼ਪ੍ਰਸਤੀ ਵਿੱਚ ਗ੍ਰਸੇ ਹੋਏ ਜਗੀਰਦਾਰ ਅਤੇ ਅਖੌਤੀ ਉੱਚ ਜਾਤੀਆਂ ਦੇ ਲੋਕ, ਸਾਧਾਰਨ ਪਰਜਾ ਉਤੇ ਜ਼ੁਲਮ ਢਾਹੁਣ ਵਾਲੇ ਰਜਵਾੜੇ ਅਤੇ ਉਨ੍ਹਾਂ ਦੇ ਭ੍ਰਿਸ਼ਟ ਪ੍ਰਸ਼ਾਸਨ ਦੇ ਕਰਮਚਾਰੀ ਗਰੀਬ ਕਿਰਤੀਆਂ ਅਤੇ ਅਖੌਤੀ ਸ਼ੂਦਰਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਅਤੇ ਸ਼ੋਸ਼ਣ ਕਰ ਰਹੇ ਸਨ। ਸਮਾਜ ਦੇ ਠੇਕੇਦਾਰ ਤੀਵੀਂ ਜਾਤੀ ਨੂੰ ਉਸਦਾ ਬਣਦਾ ਸਨਮਾਨ ਦੇਣ ਤੋਂ ਇਨਕਾਰੀ ਸਨ। ਇਨ੍ਹਾਂ ਸਭ ਦੇ ਵਿਰੁਧ ਗੁਰੂ ਨਾਨਕ ਦੇਵ ਜੀ ਨੇ ਆਵਾਜ਼ ਉਠਾਈ ਅਤੇ ਦਸ ਜਾਮਿਆਂ ਵਿੱਚ ਇਨ੍ਹਾਂ ਸਭ ਪਹਿਲੂਆਂ ਵਿੱਚ ਸੁਧਾਰ ਲਿਆਂਦਾ। ਲੋਕ-ਮਾਰੂ, ਭਿ੍ਸ਼ਟ ਅਤੇ ਜ਼ੁਲਮੀ ਸਿਸਟਮ ਨੂੰ ਤਹਿਸ-ਨਹਿਸ ਕਰ ਕੇ “ਨਾਨਕ ਨਿਰਮਲ ਪੰਥ ਚਲਾਇਆ॥” ਅਨੁਸਾਰ ਇੱਕ ਨਵੇਂ ਸਮਾਜ ਦੀ ਨੀਂਹ ਰੱਖੀ ਜਿਸ ਰਾਹੀਂ ਹਰ ਮਨੁਖ ਨੂੰ ਬਰਾਬਰਤਾ ਅਤੇ ਸਮਾਜ ਵਿੱਚ ਪੂਰੇ ਹੱਕ ਲੈਣ ਲਈ ਜਾਗਰਤ ਅਤੇ ਉਤਸ਼ਾਹਤ ਕੀਤਾ।ਗੁਰੂ ਜੀ ਨੇ ਸਾਰੀ ਮਨੁਖ ਜਾਤੀ ਦੀ ਹਰ ਪਖੋਂ ਪ੍ਰਫੁਲਤਾ ਦੇ ਇਸ ਸੰਘਰਸ਼ ਦੀ ਸਫਲਤਾ ਲਈ ਆਪਣਾ ਨਿੱਜੀ ਅਮਲੀ ਜੀਵਨ ਅਤੇ ਇਕ ਆਦਰਸ਼ਕ ਜੀਵਨ ਰੋਲ-ਮਾਡਲ ਦੇ ਤੌਰ ਉੱਤੇ ਸੰਸਾਰ ਸਾਹਮਣੇ ਪੇਸ਼ ਕੀਤਾ।ਸੰਸਾਰ ਵਿੱਚ ਬਹੁਤ ਇਨਕਲਾਬ ਅਤੇ ਕ੍ਰਾਂਤੀਆਂ ਆਈਆਂ ਅਤੇ ਕਈ ਖੇਤਰਾਂ ਵਿੱਚ ਉਨ੍ਹਾਂ ਦੇ ਸਾਰਥਕ ਨਤੀਜੇ ਵੀ ਨਿਕਲੇ ਪਰੰਤੂ ਇਹ “ਸਿੱਖ ਕ੍ਰਾਂਤੀ” ਅਤੇ “ਸਿੱਖ ਇਨਕਲਾਬ” ਆਪਣੀ ਹੀ ਕਿਸਮ ਦਾ ਮੁਕੰਮਲ, ਨਿਰਾਲਾ ਅਤੇ ਨਿਵੇਕਲਾ ਸੀ ਜੋ ਸਾਰਥਕ ਸੀ।ਇਸ ਕ੍ਰਾਂਤੀ ਵਿੱਚ ਹੋਰਨਾਂ ਪਹਿਲੂਆਂ ਦੇ ਨਾਲ-ਨਾਲ ਸਮੇਂ ਦੇ ਸਮਾਜ ਵਿੱਚ ਤੀਵੀਂ ਦੀ ਦੁਰਗਤੀ, ਅਪਮਾਨ, ਸ਼ੋਸ਼ਣ ਅਤੇ ਬੇਹੁਰਮਤੀ ਹੋ ਰਹੀ ਸੀ ਜਿਸ ਕਾਰਨ ਤੀਵੀਂ ਅਬਲਾ, ਨਿਮਾਣੀ, ਨਿਤਾਣੀ, ਪੈਰ ਦੀ ਜੁੱਤੀ ਅਤੇ ਕਲੰਕਣ ਗਰਦਾਨੀ ਗਈ ਸੀ।ਭਾਰਤ ਵਿੱਚ ਪੱਥਰ ਦੀ ਮੂਰਤੀ ਬਣਾ ਕੇ ਦੇਵੀ ਦੀ ਪੂਜਾ ਤਾਂ ਕੀਤੀ ਜਾਂਦੀ ਸੀ ਜੋ ਅੱਜ ਵੀ ਜਾਰੀ ਹੈ ਪਰ ਹੱਡ-ਮਾਸ ਦੀ ਜਿਉਂਦੀ-ਜਾਗਦੀ ਔਰਤ ਨਾਲ ਘਿਰਣਾ ਅਤੇ ਦੁਰ-ਵਿਵਹਾਰ ਕੀਤਾ ਜਾਂਦਾ ਸੀ। ਦੇਵੀ ਦੇ ਰੂਪ ਵਿੱਚ ਨਾਰੀ ਸ਼ਕਤੀ ਨੂੰ ਪ੍ਰਵਾਨਿਆ ਤਾਂ ਜਾਂਦਾ ਸੀ ਪਰ ਉਸ ਦੀ ਜੀਵਤ ਹੋਂਦ-ਹਸਤੀ ਨੂੰ ਧਿਰਕਾਰਿਆ ਅਤੇ ਤ੍ਰਿਸਕਾਰਿਆ ਜਾਂਦਾ ਸੀ। ਇਹ ਸ਼ੋਸ਼ਨ, ਹਿੰਦੂ ਭਾਈਚਾਰੇ, ਸਿਖ ਭਾਈਚਾਰੇ ਅਤੇ ਮੁਸਲਮਾਨ ਭਾਈਚਾਰੇ ਵਿੱਚ ਅਜ ਵੀ ਜਾਰੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਨੇ “ਇਸਤਰੀ ਜਾਤੀ” ਦੇ ਸਨਮਾਨ, ਸਤਿਕਾਰ ਅਤੇ ਸਵੈਮਾਣ ਦੀ ਬਹਾਲੀ ਲਈ ਵੀ ਭਰਪੂਰ ਹੰਭਲਾ ਮਾਰਿਆ। ਗੁਰੂ ਨਾਨਕ ਦੇਵ ਜੀ ਨੇ ਠੋਸ ਦਲੀਲਾਂ ਦੇ ਕੇ ਔਰਤ ਨੂੰ ਜਗਤ-ਜਣਨੀ, ਸਮਾਜ ਦਾ ਧੁਰਾ ਅਤੇ ਸੰਸਾਰ ਦਾ ਕੇਂਦਰ-ਬਿੰਦੂ ਸਿੱਧ ਕੀਤਾ। ਇਹ ਸਭ ਕੁਝ ਇਸ ਲਈ ਕੀਤਾ ਤਾਂ ਜੋ ਗ੍ਰਿਹਸਤੀ ਸਮਾਜ ਦਾ ਸਹੀ ਸੰਤੁਲਨ ਕਾਇਮ ਕੀਤਾ ਜਾ ਸਕੇ, ਗ੍ਰਿਹਸਤ-ਸਮਾਜ ਖੁਸ਼ਹਾਲ ਹੋ ਸਕੇ, ਸਮਾਜ ਵਿੱਚ ਆਪਸੀ ਪਿਆਰ, ਸਤਿਕਾਰ, ਸਹਿਨਸ਼ੀਲਤਾ ਅਤੇ ਸਹਿਯੋਗ ਪੂਰੀ ਤਰ੍ਹਾਂ ਕਾਇਮ ਹੋ ਸਕੇ।ਗੁਰਮਤਿ ਨੇ ਸੰਸਾਰ ਨੂੰ ਬਿਲਕੁਲ ਨਵਾਂ-ਨਿਰੋਆ, ਸ੍ਰੇਸ਼ਠ ਅਤੇ ਸਾਰਥਕ ਸਿਧਾਂਤ, ਸਿਸਟਮ, ਸ਼ਿਸ਼ਟਾਚਾਰ ਅਤੇ ਸਦਾਚਾਰ ਪ੍ਰਦਾਨ ਕੀਤਾ। ਇਹ ਸਹਿਹੋਂਦ ਅਤੇ ਸਹਿਨਸ਼ੀਲਤਾ ਦਾ ਸਿਧਾਂਤ ਸੀ ਜਿਸ ਦਾ ਆਧਾਰ ਕਿਰਤ ਕਰਨਾ, ਵੰਡ ਛਕਣਾ, ਸੇਵਾ, ਸਿਮਰਨ, ਪ੍ਰਭੂ ਗੁਣਾਂ ਦੇ ਧਾਰਨੀ ਬਣਨਾ, ਕਰਤੇ ਦੀ ਰਚਨਾ ਦਾ ਸਤਿਕਾਰ, ਪੰਗਤ ਅਤੇ ਸੰਗਤ ਸੀ। ਇਸ ਵਿੱਚ ਹੋਰਨਾਂ ਮਹੱਤਵਪੂਰਨ ਗਲਾਂ ਤੋਂ ਇਲਾਵਾ ਦਰਸ਼ਨ-ਇਸ਼ਨਾਨ ਦੀ ਸਾਂਝ, ਕਥਾ-ਕੀਰਤਨ ਅਤੇ ਪ੍ਰਭੂ ਗੁਣਾਂ ਅਨੁਸਾਰੀ ਜੀਵਨ ਜਿਊਣ ਦੀ ਸਾਂਝ ਅਤੇ ਬਗੈਰ ਊਚ-ਨੀਚ, ਛੂਤ, ਲਿੰਗ - ਪੁਲਿੰਗ ਦਾ ਵਿਤਕਰਾ ਰ੍ਖਣ ਦੇ ਖਾਣ-ਪੀਣ ਦੀ ਸਾਂਝ ਸਥਾਪਤ ਕੀਤੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਵਿੱਚ ਬੀਬੀਆਂ ਨੂੰ ਬਿਨਾਂ ਘੁੰਡ ਕੱਢੇ ਆਉਣ, ਸੇਵਾ ਕਰਨ ਅਤੇ ਗੁਰਬਾਣੀ-ਕੀਰਤਨ ਸੁਣਨ ਦੀ ਆਗਿਆ ਸੀ। ਕਰਤਾਰਪੁਰ ਦੀ ਇਹੋ ਕ੍ਰਾਂਤੀਕਾਰੀ ਰੀਤ ਮਾਤਾ ਖੀਵੀ ਜੀ ਨੇ ਖਡੂਰ ਸਾਹਿਬ ਦੀ ਧਰਤੀ ਉੱਤੇ ਪ੍ਰਚਲਤ ਕੀਤੀ। ਜਿਥੇ ਗੁਰੂ ਅੰਗਦ ਦੇਵ ਜੀ ਨੇ ਗੁ੍ਰੂ ਨਾਨਕ ਗਾਡੀ ਰਾਹ ਨੂੰ ਅਪਨਾ ਕੇ ਜਨਤਾ ਵਿੱਚ ਚੰਗੇ ਗੁਣਾਂ ਦੇ ਧਾਰਨੀ ਹੋਣ ਦੇ ਨਾਲ ਨਾਲ ਸਰੀਰਕ ਬਲ ਨੂੰ ਮੱਲ ਅਖਾੜੇ ਸਥਾਪਤ ਕਰਕੇ ਉਤਸ਼ਾਹਤ ਕੀਤਾ ਅਤੇ ਨਾਲ ਜੋੜਿਆ, ਉਥੇ ਮਾਤਾ ਖੀਵੀ ਜੀ ਨੇ ਤੀਵੀਂ ਜਾਤੀ ਨੂੰ ਬਿਨਾਂ ਘੁੰਡ ਕੱਢੇ ਆਉਣ, ਸੇਵਾ ਕਰਨ ਅਤੇ ਗੁਰਬਾਣੀ-ਕੀਰਤਨ ਸੁਣਨ ਲਈ ਉਤਸ਼ਾਹਤ ਕੀਤਾ ਜਿਸ ਕਰਕੇ, ਮਾਤਾ ਖੀਵੀ ਜੀ ਸਿੱਖ ਧਰਮ ਦੀ ਪਹਿਲੀ ਇਸਤਰੀ ਪ੍ਰਚਾਰਕ ਹੋਣ ਦਾ ਮਾਣ ਵੀ ਪ੍ਰਾਪਤ ਹੋਇਆ।ਮਾਤਾ ਖੀਵੀ ਜੀ ਇਕ ਆਦਰਸ਼ਕ ਮਾਤਾ ਵੀ ਸੀ ਜਿਸ ਨੇ ਆਪਣੇ ਬੇਟਿਆਂ ਅਤੇ ਬੇਟੀਆਂ ਅੰਦਰ ਸੇਵਾ ਅਤੇ ਪ੍ਰਮਾਤਮਾਂ ਦੇ ਗੁਣਾਂ ਨੂੰ ਸੰਗਤ ਵਿਚੋਂ ਸਮਝਣ, ਸਿਖਣ ਅਤੇ ਆਪਣੇ ਜੀਵਨ ਵਿੱਚ ਅਪਨਾਉਣ ਲਈ ਬੁਹਤ ਪ੍ਰੇਰਤ ਕੀਤਾ। ਉਹ ਆਪਣੇ ਬੱਚਿਆਂ ਨਾਲ ਅਥਾਹ ਪਿਆਰ ਵੀ ਕਰਦੇ ਸਨ। ਮਾਤਾ ਖੀਵੀ ਜੀ ਆਪਣੀਆਂ ਬੇਟੀਆਂ ਨੂੰ ਆਪਣੇ ਪੁਤਰਾਂ ਦੀ ਤਰਾਂ ਹੀ ਪਿਆਰ ਕਰਦੇ ਸਨ। ਮਾਤਾ ਖੀਵੀ ਜੀ ਆਪਣੀਆਂ ਸਾਰੀਆਂ ਬਹੁਪੱਖੀ ਜ਼ਿੰਮੇਵਾਰੀਆਂ ਦੇ ਬਾਵਜੂਦ ਗੁਰੂ ਸਾਹਿਬ ਦੇ ਸੁਖ-ਅਰਾਮ ਦਾ ਵੀ ਪੂਰਾ ਧਿਆਨ ਰੱਖਦੇ ਸਨ। ਸੱਚਮੁੱਚ ਹੀ ਉਹ ਸਦਗੁਣਾਂ ਵਾਲੀ ਇਕ ਆਦਰਸ਼ਕ ਪਤਨੀ ਸਨ।ਲੰਗਰ ਬਾਰੇ ਮਹਿਮਾ ਪ੍ਰਕਾਸ਼ ਦੇ ਕਰਤਾ ਬਾਵਾ ਸਰੂਪ ਦਾਸ ਭੱਲਾ:ਸ੍ਰੀ ਗੁਰੂ ਅੰਗਦ ਦੇਵ ਜੀ ਜਿਥੇ ਆਪਣੇ ਪ੍ਰਵਚਨਾਂ ਦੁਆਰਾ ਗੁਰੂ ਦਰਬਾਰ ਵਿੱਚ ਆਉਣ ਵਾਲੇ ਜਗਿਆਸੂਆਂ ਨੂੰ ਆਤਮਕ ਗਿਆਨ ਦੇ ਭੋਜਨ ਦੁਆਰਾ ਤ੍ਰਿਪਤ ਕਰਕੇ ਉਨ੍ਹਾਂ ਦੇ ਮਨਾਂ ਦੀ ਭਟਕਣਾਂ ਨੂੰ ਦੂਰ ਕਰਦੇ ਸਨ, ਉਥੇ ਮਾਤਾ ਖੀਵੀ ਜੀ ਆਉਣ ਵਾਲੀਆਂ ਸੰਗਤਾਂ ਵਾਸਤੇ ਲੰਗਰ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਨੂੰ ਸੰਭਾਲਦੇ ਸਨ।ਭਾਈ ਸੱਤਾ ਤੇ ਬਲਵੰਡ ਦੁਆਰਾ ਰਾਮਕਲੀ ਕੀ ਵਾਰ ਅੰਦਰ ਵਰਨਣ ਕੀਤਾ ਗਿਆ ਹੈ:ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ॥ (ਪੰਨਾ 967)ਸਹੁਰੇ-ਘਰ ਦੇ ਬਜ਼ੁਰਗ ਭਾਈ ਅਮਰਦਾਸ ਜੋ ਦੇਵੀ ਦੇ ਪੁਜਾਰੀ ਸਨ। ਜਦੋਂ ਉਹ ਗੁਰੂ ਅੰਗਦ ਦੇਵ ਜੀ ਦੇ ਦਰਬਾਰ ਵਿੱਚ ਆਏ ਤਾਂ ਉੱਥੋਂ ਦੀ ਸੋਭਾ, ਕਾਰਜ ਮਾਹੌਲ ਅਤੇ ਸਿਧਾਂਤ ਨੂੰ ਵੇਖ ਅਤੇ ਸਮਝ ਕੇ ਉੱਥੇ ਹੀ ਟਿਕ ਗਏ । ਭਾਵੇਂ ਉਹ ਰਿਸ਼ਤੇ ਵਿੱਚ ਗੁਰੂ ਅੰਗਦ ਦੇਵ ਜੀ ਦੇ ਕੁੜਮ ਸਨ ਪਰੰਤੂ ਉਨ੍ਹਾਂ ਨੇ ਜਦੋਂ ਇਹ ਵੇਖਿਆ ਕਿ ਗੁਰੂ-ਪਤਨੀ ਮਾਤਾ ਖੀਵੀ ਜੀ ਖ਼ੁਦ ਹੱਥੀਂ ਲੰਗਰ ਤਿਆਰ ਕਰ ਰਹੇ ਹਨ, ਵਰਤਾ ਰਹੇ ਹਨ ਅਤੇ ਜੂਠੇ ਬਰਤਨ ਮਾਂਜਣ ਦੀ ਸੇਵਾ ਨਿਝਿਜਕ ਹੋ ਕੇ ਪੂਰੀ ਸ਼ਰਧਾ ਨਾਲ ਕਰ ਰਹੇ ਹਨ ਤਾਂ ਉਨ੍ਹਾਂ ਨੇ ਵੀ ਲੰਗਰ ਵਿੱਚ ਬਰਤਨ ਮਾਂਜਣ ਅਤੇ ਪਾਣੀ ਲਿਆਉਣ ਦੀ ਸੇਵਾ ਅਰੰਭ ਦਿੱਤੀ। ਇਸੇ ਤਰ੍ਹਾਂ ਮਾਤਾ ਖੀਵੀ ਜੀ ਦਾ ਜੀਵਨ ਅਨੇਕਾਂ ਵਿਅਕਤੀਆਂ ਲਈ ਇਕ ਮਿਸਾਲ ਅਤੇ ਪ੍ਰੇਰਨਾ-ਸ੍ਰੋਤ ਬਣਿਆ ਅਤੇ ਲੋਕਾਂ ਅੰਦਰ ਨਿਸ਼ਕਾਮ ਸੇਵਾ ਕਰਨ ਦੀ ਭਾਵਨਾ ਜਾਗੀ।ਜਦੋਂ ਮਾਤਾ ਖੀਵੀ ਜੀ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰਾਂ, ਦਾਸੂ ਜੀ ਅਤੇ ਦਾਤੂ ਜੀ ਨੇ ਘੋੜੀ ਉੱਤੇ ਚੜ੍ਹ ਕੇ ਭਾਈ ਅਮਰਦਾਸ ਦਾ ਪਿੱਛਾ ਕੀਤਾ ਅਤੇ ਬਾਸਰਕੇ ਜਾ ਕੇ, ਉਨ੍ਹਾਂ ਨੂੰ ਘੇਰ ਲੈਣ ਦੀ ਗੱਲ ਸੁਣੀ ਤਾਂ ਮਾਤਾ ਖੀਵੀ ਜੀ ਆਪਣੇ ਦੋਹਾਂ ਪੁੱਤਰਾਂ ਨੂੰ ਨਾਲ ਲੈ ਕੇ ਉਨ੍ਹਾਂ ਪਾਸ ਗਏ ਤਾਂ ਭਾਈ ਅਮਰਦਾਸ ਨੇ ਮਾਤਾ ਖੀਵੀ ਜੀ ਨੂੰ ਬਾਸਰਕੇ ਵੇਖਕੇ ਕਿਹਾ ਕਿ ਤੁਸੀਂ ਕਿਉਂ ਖੇਚਲ ਕੀਤੀ, ਮੈਨੂੰ ਬੁਲਾ ਲੈਣਾ ਸੀ। ਨਿਮਰਤਾ ਦੇ ਪੁੰਜ ਮਾਤਾ ਖੀਵੀ ਜੀ ਨੇ ਕਿਹਾ, “ਗੁਰੂ ਨਾਨਕ ਦੇ ਘਰ ਦੀ ਦੌਲਤ ਹੀ ਗਰੀਬੀ ਹੈ, ਨਿਮਰਤਾ ਹੈ। ਮੈਂ ਦੋਵੇਂ ਬੱਚੇ ਲੈ ਕੇ ਆਈ ਹਾਂ। ਆਪ ਮਿਹਰ ਕਰੋ, ਖਿਮਾ ਕਰੋ ਅਤੇ ਭੁੱਲਣਹਾਰ ਜਾਣ ਕੇ ਅਤੇ ਆਪਣੇ ਬੱਚੇ ਸਮਝ ਕੇ ਬਖਸ਼ ਦਿਉ ਜੀ।” ਉਸ ਸਮੇਂ ਭਾਈ ਅਮਰਦਾਸ ਗੁਰੂ ਨਹੀਂ ਸਨ ਬਣੇ। ਜਦ ਭਾਈ ਅਮਰਦਾਸ ਜੀ ਨੇ ਕਿਹਾ ਕਿ ਬਖਸ਼ਣਹਾਰ ਤਾਂ ਗੁਰੂ ਅੰਗਦ ਦੇਵ ਜੀ ਹੀ ਹਨ ਤਾਂ ਮਾਤਾ ਖੀਵੀ ਜੀ ਨੇ ਕਿਹਾ, “ਮੈਨੂੰ ਪਤਾ ਹੈ ਕਿ ਇਹ ਅਪਰਾਧ ਬਖਸ਼ਣ ਯੋਗ ਨਹੀਂ। ਬੱਚਿਆਂ ਉੱਤੇ ਮਿਹਰ ਕਰ ਦਿਓ।” ਭਾਈ ਅਮਰ ਦਾਸ ਜੀ ਨੇ ਮਾਤਾ ਖੀਵੀ ਜੀ ਨੂੰ ਧੰਨ ਆਖ ਕੇ ਬੱਚਿਆਂ ਨੂੰ ਛਾਤੀ ਨਾਲ ਲਾ ਲਿਆ। ਅਜੋਕੀਆਂ ਮਾਤਾਵਾਂ ਲਈ ਇਹ ਇਕ ਬਹੁਤ ਹੀ ਸਾਰਥਕ ਅਤੇ ਉੱਤਮ ਉਪਦੇਸ਼ ਹੈ।ਇਸ ਦਾ ਆਧਾਰ ਹੈ “ਸੇਵਾ-ਸਿਮਰਨ ਦੇ ਨਾਲ-ਨਾਲ ਸਹਿਜਤਾ, ਸਹਿਨਸ਼ੀਲਤਾ, ਸਾਂਝੀਵਾਲਤਾ, ਉਦਮ ਕਰਨਾ ਅਤੇ ਪਰਉਪਕਾਰੀ ਹੋਣਾ।” ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਜਾਤ-ਪਾਤੀ ਸਿਸਟਮ ਅਤੇ ਧਰਮ ਵਿੱਚ ਊਚ-ਨੀਚ, ਜਾਤ-ਪਾਤ ਦੇ ਭੇਦ ਭਾਵ ਨੂੰ ਸਮਾਪਤ ਕਰਕੇ ਇਸ ਵਿੱਚ ਆਮ ਕਿਰਤੀ, ਅਖੌਤੀ ਸੂਦਰ ਅਤੇ ਅਛੂਤ ਸਮਝੇ ਜਾਂਦੇ ਅਖੌਤੀ ਨੀਵੇਂ ਲੋਕਾਂ ਨੂੰ ਅਤੇ ਪੈਰ ਦੀ ਜੁੱਤੀ ਸਮਝੀ ਜਾਂਦੀ ਔਰਤ ਨੂੰ ਬਰਾਬਰ ਦਾ ਸਥਾਨ, ਸਨਮਾਣ, ਸਤਿਕਾਰ ਅਤੇ ਸ੍ਰੇਸ਼ਟਤਾ ਪ੍ਰਦਾਨ ਕਰਾਉਣਾ ਅਤੇ “ਕਾਦਰ ਦੀ ਕੁਦਰਤ” ਵਿੱਚ ਬਰਾਬਰ ਦਾ ਸਾਂਝੀਵਾਲ ਬਣਾਉਣਾ ਸੀ। ਇਸ ਦਾ ਆਧਾਰ ਸਤਿਗੁਰਾਂ ਨੇ ਹੋਰਨਾਂ ਢੰਗ-ਤਰੀਕਿਆਂ ਦੇ ਨਾਲ-ਨਾਲ “ਸੰਗਤ ਅਤੇ ਪੰਗਤ” ਦੇ ਸੰਕਲਪ ਨੂੰ ਬਣਾਇਆ। ਸੰਗਤ ਵਿੱਚ ਸਭ ???? repeated in the next few paras!!!!!ਇਸ ਤਰ੍ਹਾਂ ਸਿੱਖ ਗੁਰਦੁਆਰਾ ਸਾਹਿਬ ਦੀ ਸੰਸਥਾ ਨਿਆਸਰਿਆਂ ਦਾ ਆਸਰਾ, ਨਿਓਟਿਆਂ ਦੀ ਓਟ, ਲੋੜਵੰਦਾਂ ਲਈ ਲੰਗਰ, ਨਿਘਰਿਆ ਲਈ ਰੈਣ-ਬਸੇਰਾ, ਆਤਮ-ਅਭਿਲਾਖੀਆਂ ਲਈ ਸਿਮਰਨ ਦਾ ਸਥਾਨ, ਗਰੀਬਾਂ ਅਤੇ ਅਨਾਥਾਂ ਲਈ ਸਹਾਇਤਾ ਦਾ ਕੇਂਦਰ, ਮਰੀਜ਼ਾਂ, ਬੀਮਾਰਾਂ ਅਤੇ ਲਾਚਾਰਾਂ ਅਤੇ ਲੋੜਵੰਦਾਂ ਲਈ ਦਵਾ-ਦਾਰੂ (ਚਕਿਤਸਾ) ਦਾ ਪ੍ਰਬੰਧ ਆਦਿ ਬਣ ਗਿਆ। ਸੱਚਮੁਚ ਹੀ ਗੁਰਦੁਆਰਾ ਸਾਹਿਬ ਸਰਬ-ਸਾਂਝੇ ਰੱਬ ਦਾ ਸਰਬ-ਸਾਂਝਾ ਪਵਿੱਤਰ ਸਥਾਨ ਬਣ ਗਿਆ। ਇਸ ਵਿੱਚੋਂ “ਸਰਬਸਾਂਝੀ ਗੁਰਬਾਣੀ” ਅਤੇ ਗੁਰਮਤਿ ਸੰਗੀਤ ਰਾਹੀਂ ਤਪਦੇ ਹਿਰਦਿਆਂ ਨੂੰ ਠਾਰਦਾ ਬਾਣੀ ਰੂਪੀ ਅੰਮ੍ਰਿਤ ਵਰਸਾਇਆ ਹੈ। ਗੁਰਦੁਆਰਾ ਸਾਹਿਬ ਦਾ ਪਵਿੱਤਰ ਉਪਦੇਸ਼ ਸਾਰੀਆਂ ਧਾਰਮਿਕ, ਰਾਜਨੀਤਿਕ, ਸਮਾਜਿਕ, ਊਚ-ਨੀਚ, ਜਾਤ-ਪਾਤੀ, ਰਾਣਾ ਅਤੇ ਰੰਕ, ਗਰੀਬ-ਅਮੀਰ, ਪੜ੍ਹਿਆ-ਅਣਪੜ੍ਹਿਆ ਦੀਆਂ ਸਭ ਵੱਲਗਣਾਂ ਨੂੰ ਟੱਪ ਕੇ, ਸਰ ਕਰ ਕੇ, ਸਰਬ-ਲੋਕਾਈ ਲਈ ਇਕ ਸਮਾਨ ਹੋ ਗਿਆ। ਗੁਰਮਤਿ ਦੇ ਧਾਰਨੀ ਲਈ ਸਤ, ਸੰਤੋਖ, ਦਇਆ, ਖਿਮਾ ਆਦਿ ਉਸ ਦੇ ਗਹਿਣੇ ਹਨ ਜਿਨ੍ਹਾਂ ਨੂੰ ਧਾਰਨ ਕਰ ਕੇ ਉਹ ਆਦਰਸ਼ਕ ਜੀਵ ਹੋ ਜਾਂਦਾ ਹੈ। ਗੁਰ ਦਰਬਾਰ ਵਿੱਚ ਪ੍ਰਵਾਨ ਚੜ੍ਹਦਾ ਹੈ। ਇਸੇ ਕਰਕੇ ਉਨ੍ਹਾਂ ਨੇ ਲੋਕਾਈ ਸਾਹਮਣੇ ਆਪਣੇ ਆਦਰਸ਼ਕ ਜੀਵਨ ਦੁਆਰਾ “ਮਿਸਾਲੀ ਅਤੇ ਮਿਆਰੀ ਜੀਵਨ ਜੁਗਤ” ਪੇਸ਼ ਕੀਤੀ। ਇਹ ਜੀਵਨ-ਜੁਗਤ, “ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥” ਉੱਤੇ ਅਧਾਰਿਤ ਹੈ।ਇੱਕੋ ਸਮੇਂ ਇੱਕੋ ਸਥਾਨ (ਸਤਿਸੰਗਤ ਵਿਚ) ਇਕਸਾਰ ਸ਼ਬਦ ਦੀ ਦੌਲਤ ਦਾ ਲੰਗਰ ਵੰਡਿਆ ਜਾਂਦਾ ਹੈ ਅਤੇ ਸ਼ਬਦ-ਕੀਰਤਨ, ਕਥਾ, ਪਾਠ ਅਤੇ ਅਰਦਾਸ ਕੋਈ ਵੀ ਕਰ ਸਕਦਾ ਹੈ। ਇਸ ਉੱਤੇ ਕਿਸੇ ਵਿਅਕਤੀ ਵਿਸ਼ੇਸ਼ ਜਾਂ ਵਿਸ਼ੇਸ਼ ਜਾਤੀ ਦਾ ਅਧਿਕਾਰ ਨਹੀਂ ਹੈ। ਇੱਥੇ ਤਾਂ " ਸਤਸੰਗਤਿ ਕੈਸੀ ਜਾਣੀਐ॥ ਜਿਥੈ ਏਕੋ ਨਾਮੁ ਵਖਾਣੀਐ॥” ਹੀ ਹੈ। ਇੱਥੇ ਤਾਂ ਜੀਵਨ ਦੇ ਹਰਿ ਪਹਿਲੂ ਵਿੱਚ ਸੱਚ ਦਾ ਹੀ ਵਰਤਾਰਾ ਹੈ। ਖਾਣ, ਪੀਣ, ਪਹਿਨਣ, ਉਠਣ, ਬੈਠਣ, ਸੋਚਣ ਆਦਿ, ਭਾਵ ਹਰ ਸਮੇਂ ਸੱਚ ਨੂੰ ਹੀ ਪਰਨਾਏ ਰਹਿਣਾ ਹੈ।ਜਿਥੇ ਗੁਰੂ ਅੰਗਦ ਦੇਵ ਜੀ, ਸੰਗਤ ਦਾ ਦਰਬਾਰ ਲਾਉਂਦੇ, ਬੱਚਿਆਂ ਅਤੇ ਵਡਿਆਂ ਨੂੰ ਗੁਰਮੁਖੀ ਲਿਪੀ ਵਿੱਚ ਕਿਤਾਬਾਂ ਲਿਖ ਕੇ ਦੇਂਦੇ ਅਤੇ ਪੰਜਾਬੀ ਪੜ੍ਹਨੀ ਸਿਖਾਂਦੇ, ਸਰੀਰਕ ਬਲਵਾਨਤਾ ਲਈ ਮੱਲ ਅਖਾੜੇ ਲਾਉਂਦੇ, ਉਥੇ ਮਾਤਾ ਖੀਵੀ ਜੀ ਸੰਗਤ ਨੂੰ ਨਾਲ ਲੈਕੇ ਲੰਗਰ ਦੀ ਸੇਵਾ ਵਿੱਚ ਰੁੱਝੇ ਰਹਿੰਦੇ। ਇਸ ਤਰਾਂ ਸੰਗਤ ਵਿੱਚ ਤੀਂਵੀ ਦਾ ਮਾਨ, ਸਨਮਾਨ ਅਤੇ ਬਰਾਬਰਤਾ ਲਈ ਅਤੇ ਗੁਰਬਾਣੀ ਦੇ ਪ੍ਰਚਾਰ ਨੂੰ ਬੜਾ ਬੱਲ ਬਖਸ਼ਿਆ।ਸਮਾਜ ਦੀ ਉਚਾਈ ਮਾਪਣ ਦਾ ਸਹੀ ਪੈਮਾਨਾ ਇਸਤਰੀ ਨੂੰ ਦਿੱਤਾ ਜਾਂਦਾ ਦਰਜਾ ਹੈ।ਬਹੁਤ ਸਾਰੇ ਧਰਮਾਂ ਵਿਚ ਇਸਤਰੀਆਂ ਨਾਲ ਵਿਤਕਰੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਨੂੰ ਹਮੇਸ਼ਾ ਆਪਣੀ ਗੋਲੀ,ਪੈਰ ਦੀ ਜੁੱਤੀ ਸਮਝ ਕੇ ਰੱਖਿਆ ਜਾਂਦਾ ਰਿਹਾ ਹੈ।ਪਰੰਤੂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੇ ਇਸਤਰੀਆਂ ਨੂੰ ਮਰਦਾਂ ਬਰਾਬਰ ਸਤਿਕਾਰ ਦਿੱਤਾ ਹੈ।ਸਮਾਜ ਵਿਚ ਇਸਤਰੀਆਂ ਨਾਲ ਸੰਬੰਧਤ ਅਜਿਹੀਆਂ ਪ੍ਰਥਾਵਾਂ ਦਾ ਖੰਡਨ ਕੀਤਾ ਹੈ ਜਿਹੜੀਆਂ ਕਿ ਇਸਤਰੀ ਨੂੰ ਗੁਲਾਮ ਕਰਦੀਆਂ ਰਹੀਆਂ ਹਨ। ਗੁਰੂ ਸਹਿਬਾਨ ਦੇ ਨਾਲ ਨਾਲ ਗੁਰੂ ਮਹਿਲਾਂ ਦੀ ਵੀ ਨਿਵੇਕਲੀ ਦੇਣ ਰਹੀ ਹੈ।ਗੁਰੂ ਅੰਗਦ ਸਾਹਿਬ ਜੀ ਸਮੇਂ ਉਨ੍ਹਾਂ ਦੇ ਸੁਪਤਨੀ ਮਾਤਾ ਖੀਵੀ ਜੀ ਨੇ ਬਿਨਾਂ ਕਿਸੇ ਭੇਦ ਭਾਵ,ਊਚ ਨੀਚ ਦੇ ਵਿਤਕਰੇ ਤੋਂ ਸੇਵਾ ਕੀਤੀ।ਮਾਤਾ ਖੀਵੀ ਜੀ ਅਜਿਹੇ ਪਹਿਲੇ ਸਿੱਖ ਇਸਤਰੀ ਹਨ ਜਿਨ੍ਹਾਂ ਦਾ ਜਿਕਰ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਉਂਦਾ ਹੈ।ਮਾਤਾ ਖੀਵੀ ਦਾ ਜੀ ਜਨਮ ਖਡੂਰ ਦੇ ਨੇੜੇ ਸੰਘਰ ਪਿੰਡ ਵਿਖੇ ਭਾਈ ਦੇਵੀ ਚੰਦ ਖੱਤਰੀ ਦੇ ਘਰ ਹੋਇਆ। ਦੇਵੀ ਚੰਦ ਜੀ ਇਕ ਵੱਡੇ ਹਟਵਾਣੀਏ ਤੇ ਸ਼ਾਹੂਕਾਰ ਸਨ। ਮਾਈ ਵੀਰਾਈ , ਜਿਹੜੇ ਕਿ ਚੌਧਰੀ ਤੱਖਤ ਮੱਲ, ਮੱਤੇ ਦੀ ਸਰਾਂ ਵਾਲਿਆਂ ਦੀ ਸਪੁੱਤਰੀ ਸਨ, ਨੇ ਖੀਵੀ ਜੀ ਦਾ ਰਿਸ਼ਤਾ ਭਾਈ ਲਹਿਣਾ ਜੀ ਨਾਲ ਪੱਕਾ ਕਰਾ ਦਿੱਤਾ। ਮਹਾਨਕੋਸ਼ ਦੇ ਅਨੁਸਾਰ ਮਾਤਾ ਖੀਵੀ ਜੀ ਦਾ ਵਿਆਹ ਸੰਨ 1519ਈ: ਵਿਚ ਹੋਇਆ। ਕੁਝ ਕਾਰਨਾਂ ਕਰਕੇ ਚੌਧਰੀ ਤੱਖ਼ਤ ਮੱਲ ਨੇ ਭਾਈ ਲਹਿਣਾ ਜੀ ਦੇ ਪਿਤਾ ਬਾਬਾ ਫੇਰੂ ਜੀ ਨੂੰ ਨੌਕਰੀ ਤੋਂ ਵੱਖਰਾ ਕਰ ਦਿੱਤਾ।ਭਾਈ ਦੇਵੀ ਚੰਦ ਜੀ ਬਾਬਾ ਫੇਰੂ ਤੇ ਭਾਈ ਲਹਿਣਾ ਜੀ ਨੂੰ ਸੰਘਰ ਵਿਖੇ ਹੀ ਲੈ ਆਏ। ਬਾਬਾ ਫੇਰੂ ਜੀ ਨੇ ਹਰੀਕੇ ਪੱਤਣ ਦੁਕਾਨ ਪਾ ਲਈ ।ਛੇਤੀ ਹੀ ਆਪ ਜੀ ਖਡੂਰ ਮੁੜ ਆਏ ਤੇ ਸ਼ਾਹੂਕਾਰਾ ਕਰਨ ਲੱਗੇ ਅਤੇ ਨਾਲ ਦੁਕਾਨ ਵੀ ਰੱਖੀ। 1526 ਈ: ਨੂੰ ਬਾਬਾ ਫੇਰੂ ਜੀ ਚੜਾਈ ਕਰ ਗਏ ।ਉਨ੍ਹਾਂ ਦੇ ਜਾਣ ਤੋਂ ਬਾਅਦ ਸਾਰਾ ਕੰਮ-ਕਾਜ ਭਾਈ ਲਹਿਣਾ ਜੀ ਨੇ ਸੰਭਾਲ ਲਿਆ। ਬਾਬਾ ਫੇਰੂ ਜੀ ਨਾ ਸਿਰਫ਼ ਦੇਵੀ ਭਗਤ ਸਨ, ਸਗੋਂ ਹਰ ਸਾਲ ਪਹਾੜਾਂ ਵਾਲੀ ਦੇਵੀ ਦੇ ਦਰਸ਼ਨ ਨੂੰ ਜੱਥਾ ਵੀ ਲੈ ਜਾਂਦੇ ਸਨ ਅਤੇ ਉਸ ਸੰਗ ਦੇ ਜਥੇਦਾਰ ਵੀ ਸਨ। ਪਿਤਾ ਜੀ ਚਲ੍ਹਾਣੇ ਤੋਂ ਬਾਅਦ ਜਿੱਥੇ ਘਰ ਦੀ ਜ਼ਿੰਮੇਵਾਰੀ ਉਹਨਾਂ ਉੱਤੇ ਪਈ, ਉਥੇ ਸੰਗ ਨੂੰ ਲੈ ਜਾਣ ਦੀ ਜਥੇਦਾਰੀ ਵੀ ਉਨ੍ਹਾਂ ਸਿਰ ਆਈ। ਭਾਈ ਲਹਿਣਾ ਜੀ ਕਈ ਸਾਲ ਉਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹੇ। ਇਕ ਵਾਰੀ ਖਡੂਰ ਸਾਹਿਬ ਵਿਖੇ ਹੀ ਭਾਈ ਜੋਧ ਜੀ ਦੇ ਮੂੰਹੋਂ ਗੁਰੂ ਨਾਨਕ ਜੀ ਦੀ ਬਾਣੀ ਸੁਣ ਕੇ ਕਰਤਾਰਪੁਰ ਜਾਣ ਦੀ ਵਿਚਾਰ ਬਣਾਈ।ਸੰਗ ਦੇ ਸਾਥੀਆਂ ਨੂੰ ਰਾਹ ਵਿਚ ਛੱਡ ਕੇ ਕਰਤਾਰਪੁਰ ਆਏ ਤੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰ ਕੇ ਉਥੇ ਹੀ ਟਿਕਣ ਦਾ ਮਨ ਬਣਾ ਲਿਆ। ਭਾਈ ਦਾਸੂ ਜੀ ਤੇ ਬੀਬੀ ਅਮਰੋ ਜੀ ਦਾ ਜਨਮ ਹੋ ਚੁੱਕਿਆ ਸੀ। ਜਦੋਂ ਜੱਥਾ ਜੰਮੂ ਤੋਂ ਪਹਾੜ ਵਾਲੀ ਦੇਵੀ ਦੇ ਦਰਸ਼ਨ ਕਰ ਖਡੂਰ ਮੁੜ ਆਇਆ ਤਾਂ ਆ ਕੇ ਕਿਸੇ ਨੇ ਮਾਤਾ ਖੀਵੀ ਜੀ ਨੂੰ ਕਿਹਾ ‘ਤੇਰਾ ਪਤੀ, ਤੇਰਾ ਸਾਥ ਛੱਡ ਕੇ ਕਰਤਾਰਪੁਰ ਦਾ ਹੋ ਗਿਆ। ਠੰਢੇ ਸੁਭਾਓ ਦੀ ਮੂਰਤ ਖੀਵੀ ਅਡੋਲ ਰਹੀ।ਜਦੋਂ ਸਾਰਿਆਂ ਲਾ-ਲਾ ਕੇ ਗੱਲਾਂ ਕੀਤੀਆਂ ਤੇ ਕਿਹਾ, “ਲਹਿਣਾ` (ਜੀ) ਕਰਤਾਰਪੁਰ ਹੀ ਨਾਨਕ ਦੇ ਪਾਸ ਰਹਿ ਪਿਆ, ਸੰਗ ਨੂੰ ਜਵਾਬ ਦੇ ਦਿੱਤਾ। ਆਪ ਸਾਧ ਹੋ ਕੇ ਬੈਠ ਗਿਆ ਤੇ ਤਪੇ (ਗੁਰੂ ਨਾਨਕ ਜੀ) ਦੇ ਦੁਆਰੇ ਹੀ ਧੂਣੀ ਰਮਾ ਲਈ ਹੈ। ਮਾਤਾ ਖੀਵੀ ਜੀ ਨੇ ਸਿਰਫ਼ ਇਹ ਹੀ ਆਖਿਆ ਜਿਥੇ ਉਹ ਜਿਸ ਹਾਲ ‘ਚ ਮੈਨੂੰ ਰੱਖੇਗਾ, ਉਸ ਹਾਲ ‘ਚ ਹੀ ਰਹਾਂਗੀ।’ ਜਦੋਂ ਗੁਰੂ ਨਾਨਕ ਸਾਹਿਬ ਜੀ ਨੇ ਕਰਤਾਰਪੁਰ ਤੋਂ ਘਰ ਖਡੂਰ ਦੀ ਸਾਰ ਲੈਣ ਲਈ ਭਾਈ ਲਹਿਣਾ ਜੀ ਨੂੰ ਭੇਜਿਆ ਤਾਂ ਮਾਤਾ ਖੀਵੀ ਜੀ ਨੇ ਸਾਫ਼ ਦੇਖ ਲਿਆ ਕਿ ਉਹਨਾਂ ਦਾ ਦਿਲ ਘਰ ਦੇ ਕੰਮਾਂ ਵਿਚ ਨਹੀਂ ਲੱਗਦਾ ਤੇ ਦੁਕਾਨ ਦਾ ਸਾਰਾ ਕੰਮ ਵੀ ਆਪਣੇ ਭਣੇਵੇਂ ਨੂੰ ਸੌਂਪ ਰਹੇ ਹਨ ਤੇ ਆਪ ਜੀ ਨੇ ਸਿਰਫ ਇਨ੍ਹਾਂ ਹੀ ਕਿਹਾ “ਬਾਹਰ ਨਾ ਜਾਓ, ਘਰ ਰਹਿ ਜੋਗ ਕਮਾਓ, ਜਿਵੇਂ ਤੁਸੀਂ ਆਖੋਗੇ ਮੈ ਉਸੇ ਤਰ੍ਹਾਂ ਹੀ ਤੁਰਾਂਗੀ,ਤੁਹਾਡੇ ਤਪ ਵਿੱਚ ਮੈ ਕਦੇ ਰੋੜਾ ਨਹੀਂ ਬਣਦੀ। ਉਸ ਸਮੇਂ ਭਾਈ ਲਹਿਣਾ ਜੀ ਨੇ ਕਿਹਾ ‘ਜਿਸ ਕੋਲ ਮੈਂ ਚਲਿਆ ਹਾਂ, ਉਹ ਜੋਗੀ, ਜੰਗਮ, ਸੰਨਿਆਸੀ ਸਰੇਵੜਾ ਨਹੀਂ, ਉਸ ਨੇ ਗ੍ਰਹਿਸਤ ਵਿੱਚ ਉਦਾਸੀ ਦਾ ਰਾਹ ਦਿਖਾਇਆ ਹੈ।’ਮਾਤਾ ਜੀ ਨੇ ਕਿਸੇ ਪ੍ਰਕਾਰ ਤੋਂ ਨਾ ਰੋਕਿਆ। ਬੱਚੇ ਭਾਵੇਂ ਬਹੁਤ ਛੋਟੇ ਸਨ ਪਰ ਉਨ੍ਹਾਂ ਦਾ ਸਾਰਾ ਭਾਰ ਮਾਤਾ ਜੀ ਨੇ ਆਪਣੇ ਸਿਰ ਉੱਤੇ ਚੁੱਕ ਲਿਆ। ਉਸ ਸਮੇਂ ਮਾਤਾ ਖੀਵੀ ਜੀ ਦੀ ਇਹ ਕੁਰਬਾਨੀ ਕੋਈ ਘੱਟ ਨਹੀਂ ਸੀ।ਮਾਤਾ ਖੀਵੀ ਜੀ ਨੂੰ ਉਸ ਸਮੇਂ ਇਹ ਨਹੀਂ ਸੀ ਪਤਾ ਕਿ ‘ਦੀਨ-ਦੁਨੀ’ ਦਾ ਛਤਰ ਉਸੇ ਦੇ ਪਤੀ ਉੱਤੇ ਝੂਲਣਾ ਹੈ।ਭਾਈ ਲਹਿਣਾ ਜੀ ਨੂੰ ਗੁਰੂ ਨਾਨਕ ਜੀ ਕੋਲ ਖੁਸ਼ੀ ਨਾਲ ਭੇਜਦੇ ਸਨ। ਭਾਈ ਲਹਿਣਾ ਜੀ ਗੁਰੂ ਨਾਨਕ ਸਾਹਿਬ ਜੀ ਦੀ ਹਰ ਪ੍ਰੀਖਿਆ ਵਿਚੋਂ ਖਰੇ ਉਤਰੇ।ਗੁਰੂ ਪਦਵੀ ਸੌਂਪ ਗੁਰੂ ਨਾਨਕ ਸਾਹਿਬ ਜੀ ਨੇ ਲਹਿਣੇ ਤੋਂ ਗੁਰੂ ਅੰਗਦ ਬਣਾ ਦਿੱਤਾ।ਸ਼ਬਦ ਦੀ ਦਾਤ ਲੈ ਕੇ ਗੁਰੂ ਅੰਗਦ ਸਾਹਿਬ ਜੀ ਖਡੂਰ ਮੁੜ ਆਏ।ਮਾਤਾ ਜੀ ਦਾ ਸੁਭਾਅ ਵੀ ਬਹੁਤ ਮਿੱਠਾ ਸੀ। ਖਡੂਰ ਸਾਹਿਬ ਪਰਿਵਾਰ ਵਿਚ ਰਹਿੰਦਿਆਂ ਕਦੇ ਕਿਸੇ ਨਾਲ ਗੁੱਸਾ ਗਿਲਾ ਨਹੀਂ ਕੀਤਾ, ਸਗੋਂ ਮਿੱਠਾ ਬੋਲ ਕੇ ਸਭ ਨੂੰ ਆਪਣੇ ਵਲ ਕਰ ਲੈਂਦੇ। ਕਿਸੇ ਦੀ ਹਿੰਮਤ ਨਾ ਹੁੰਦੀ ਕਿ ਉਨ੍ਹਾਂ ਦੇ ਸੁਭਾਅ ਅੱਗੇ ਕੋਈ ਬੋਲ ਸਕੇ। ਮਾਤਾ ਖੀਵੀ ਜੀ ਆਪਣੀ ਦੋਹਰੀ ਜ਼ਿੰਮੇਵਾਰੀ ਨੂੰ ਬੜੇ ਵਧੀਆ ਢੰਗ ਨਾਲ ਨਿਭਾ ਰਹੇ ਸਨ। ਗੁਰੂ ਅੰਗਦ ਦੇਵ ਜੀ ਨੂੰ ਭੇਟ ਕੀਤੀ ਮਾਇਆ ਆਪਣੇ ਨਿੱਜੀ ਪਰਿਵਾਰ ਨੂੰ ਕਦੇ ਵਰਤਣ ਨਾ ਦਿੱਤੀ। ਮਾਤਾ ਖੀਵੀ ਜੀ ਆਪ ਘਰੋਂ ਅਣ-ਚੋਪੜੀ ਰੋਟੀ ਪਕਾ ਕੇ ਲਿਆਉਂਦੇ ਤੇ ਪੁੱਤਰਾਂ ਨੂੰ ਆਪਣੀ ਦੁਕਾਨ ਸਾਂਭਣ ਲਈ ਕਿਹਾ ਕਰਦੇ।ਭੇਟਾ ਨੂੰ ਨਿੱਜ ਲਈ ਵਰਤਣਾ ਗੁਰੂ ਅੰਗਦ ਦੇਵ ਜੀ ਠੀਕ ਨਹੀਂ ਸਮਝਦੇ ਸਨ।ਜੋ ਕੁਝ ਆਉਂਦਾ, ਲੰਗਰ ਵਿਚ ਪੈਂਦਾ। ਲੰਗਰ ਵਿਚ ਖੀਰ, ਕੜਾਹ,ਸਭ ਕੁਝ ਬਣਦਾ ਪਰ ਗੁਰੂ ਅੰਗਦ ਦੇਵ ਜੀ ਉਹ ਕੁਝ ਖਾਂਦੇ, ਜੋ ਮਾਤਾ ਜੀ ਘਰੋਂ ਪਕਾ ਕੇ ਲਿਆਉਂਦੇ।ਤਾਰੀਖ਼-ਇ-ਪੰਜਾਬ ਕ੍ਰਿਤ ਕਨ੍ਹਈਆ ਲਾਲ ਵਿਚ ਵੀ ਲਿਖਿਆ ਹੈ ਕਿ ਗੁਰੂ ਜੀ ਆਪਣੇ ਹੱਥਾਂ ਨਾਲ ਮਿਹਨਤ ਕਰਦੇ ਤੇ ਉਸ ਦੀ ਆਮਦਨੀ ਨਾਲ ਭੋਜਨ ਖਾਂਦੇ।ਮਾਤਾ ਖੀਵੀ ਜੀ ਨੇ ਬੱਚੀਆਂ ਨੂੰ ਘਰੇ ਪਰਿਵਾਰ ਸਾਂਭਣ ਦੇ ਨਾਲ ਕੋਲ ਬਿਠਾ ਕੇ ਬਾਣੀ ਵੀ ਯਾਦ ਕਰਾਈ। ਐਸੀ ਸਿੱਖਿਆ ਦਿੱਤੀ ਕਿ ਉਨ੍ਹਾਂ ਕਦੇ ਨਾ ਵਿਸਾਰੀ ।ਭਾਈ ਬਲਵੰਡ ਜੀ ਦੀ ਵਾਰ ਅਨੁਸਾਰ,’ ਮਾਤਾ ਖੀਵੀ ਜੀ ਆਪਣੇ ਪਤੀ ਵਾਂਗ ਬਹੁਤ ਭਲੇ ਹਨ, ਮਾਤਾ ਜੀ ਦੀ ਛਾਂ ਬਹੁਤ ਪੱਤ੍ਰਾ ਵਾਲੀ ਸੰਘਣੀ ਹੈ।ਜਿਵੇਂ ਮਾਂ ਦੀ ਠੰਢੀ ਛਾਂ ਹੈ,ਇਸੇ ਤਰ੍ਹਾਂ ਉਨ੍ਹਾਂ ਪਾਸ ਬੈਠਿਆਂ ਵੀ ਹਿਰਦੇ ਵਿਚ ਸ਼ਾਂਤੀ ਤੇ ਠੰਢ ਪੈਂਦੀ ਹੈ।ਬਲਵੰਡ ਖੀਵੀ ਨੇਕ ਜਨ ਜਿਸ ਬਹੁਤੀ ਛਾਉ ਪਤ੍ਰਾਲੀ।।ਬੀਬੀ ਅਮਰੋ ਜੀ ਮਾਤਾ ਖੀਵੀ ਜੀ ਦੀ ਸਪੁੱਤਰੀ ਸੀ ,ਇਨ੍ਹਾਂ ਨੂੰ ਬਾਣੀ ਬਹੁਤ ਕੰਠ ਸੀ।ਇਨ੍ਹਾਂ ਦੇ ਨਿੱਤ ਉਠ ਬਾਣੀ ਪੜ੍ਹਨ ਕਾਰਨ ਹੀ ਭਾਈ ਅਮਰਦਾਸ ਜੀ ਦੀ ਖਿੱਚ ਗੁਰੂ ਅੰਗਦ ਸਾਹਿਬ ਨੂੰ ਮਿਲਣ ਦੀ ਹੋਈ।ਮਨ ਨੂੰ ਅਜਿਹੀ ਚੋਟ ਲੱਗੀ ਕਿ ਬੀਬੀ ਅਮਰੋ ਜੀ ਨੂੰ ਨਾਲ ਲੈ ਕੇ ਗੁਰੂ ਅੰਗਦ ਦੇਵ ਜੀ ਦੇ ਦਰਬਾਰ ਵਿਚ ਆਏ । ਫਿਰ ਗੁਰੂ ਜੀ ਦੇ ਹੋ ਗਏ ਤੇ ਐਸੀ ਘਾਲ ਘਾਲੀ ਕਿ ‘ਪਿਉ ਦਾਦੇ ਜੇਵੇਹਾ ਪੋਤਾ ਪ੍ਰਵਾਨ ਹੋਆ’।ਜੇਕਰ ਧਿਆਨ ਨਾਲ ਨਜ਼ਰ ਮਾਰੀਏ ਤਾਂ ਗੁਰੂ ਅਮਰਦਾਸ ਨੂੰ ਸਿੱਖੀ ਵਲ ਪ੍ਰੇਰਨ ਦਾ ਮਾਣ ਮਾਤਾ ਖੀਵੀ ਜੀ ਨੂੰ ਹੀ ਜਾਂਦਾ ਹੈ।ਮਾਂ ਦੇ ਦੁੱਧ ਅਤੇ ਗੁੜ੍ਹਤੀ ਨੇ ਇਹ ਚਮਤਕਾਰ ਦਿਖਾਇਆ, ਜਿਸ ਨੂੰ ਕਦੇ ਅੱਖਾਂ ਤੋਂ ਓਹਲੇ ਨਹੀਂ ਕੀਤਾ ਜਾ ਸਕਦਾ।ਮਾਤਾ ਖੀਵੀ ਜੀ ਆਪਣੀ ਸੰਤਾਨ ਨੂੰ ਕਿਵੇਂ ਕੀਲ ਕੇ ਰੱਖਦੀ ਸੀ। ਇਸ ਦੀ ਇਕ ਉਦਾਹਰਣ ਉਸ ਸਮੇਂ ਦੀ ਹੈ, ਜਦੋ ਘੋੜੀ ਤੇ ਸਵਾਰ ਹੋ ਦਾਸੂ ਜੀ ਨੇ ਗੁਰੂ ਅਮਰਦਾਸ ਜੀ ਦਾ ਪਿੱਛਾ ਕੀਤਾ ਸੀ। ਮਾਤਾ ਖੀਵੀ ਨੂੰ ਜਦ ਦਾਤੂ ਜੀ ਤੇ ਦਾਸੂ ਜੀ ਵਲੋਂ ਗੁਰੂ ਅਮਰਦਾਸ ਜੀ ਨੂੰ ਬਾਸਰਕੇ ਰਾਹ ਵਿਚ ਘੇਰ ਲੈਣ ਦੀ ਖ਼ਬਰ ਮਿਲੀ ਤਾਂ ਆਪ ਜੀ ਉਸ ਸਮੇਂ ਤੁਰ ਕੇ ਗੁਰੂ ਅਮਰਦਾਸ ਜੀ ਦੇ ਪਾਸ ਗਏ ਅਤੇ ਉਨ੍ਹਾਂ ਨਿਮਰਤਾ ਵਿਚ ਭਿੱਜ ਜੋ ਸ਼ਬਦ ਆਖੇ, ਉਹ ਸ਼ਬਦ ਹਰ ਮਾਂ ਨੂੰ ਸਦਾ ਚੇਤੇ ਰੱਖਣੇ ਚਾਹੀਦੇ ਹਨ।ਇਥੇ ਇਹ ਵੀ ਯਾਦ ਰਵੇ ਕਿ ਗੁਰੂ ਅਮਰਦਾਸ ਜੀ ਉਸ ਸਮੇਂ ਅਜੇ ਗੁਰੂ ਨਹੀਂ ਸਨ ਬਣੇ । ਮਾਤਾ ਖੀਵੀ ਜੀ ਨੂੰ ਬਾਸਰਕੇ ਦੇਖ ਕੇ ਗੁਰੂ ਅਮਰਦਾਸ ਜੀ ਨੇ ਕਿਹਾ, “ਤੁਸਾਂ ਕਿਉਂ ਖੇਚਲ ਕੀਤੀ, ਮੈਨੂੰ ਬੁਲਾ ਲੈਣਾ ਸੀ” । ਮਾਤਾ ਜੀ ਨੇ ਕਿਹਾ, “ਗੁਰੂ ਨਾਨਕ ਦੇ ਘਰ ਦੀ ਦੌਲਤ ਹੀ ਗਰੀਬੀ ਹੈ, ਨਿਮਰਤਾ ਹੈ । ਮੈਂ ਦੋਵੇਂ ਬੱਚੇ ਨਾਲ ਲੈ ਕੇ ਆਈ ਹਾਂ। ਇਨ੍ਹਾਂ ਨੇ ਲੋਕਾਂ ਦੇ ਚੁੱਕ ‘ਚਆਪ ਜੀ ਦੀ ਬੇਅਦਬੀ ਕੀਤੀ ਹੈ। ਆਪ ਜੀ ਨੂੰ ਘੇਰਿਆ ਹੈ । ਆਪ ਮਿਹਰ ਕਰੋ, ਭੁੱਲਣਹਾਰ ਜਾਣ ਕੇ ਤੇ ਆਪਣੇ ਸਮਝ ਕੇ ਬਖ਼ਸ਼ ਦਿਓ ਨੇ । ਗੁਰੂ ਅਮਰਦਾਸ ਜੀ ਨੇ ਕਿਹਾ “ਬਖ਼ਸ਼ਸ਼ ਦਾਤਾ ਤਾਂ ਗੁਰੂ ਅੰਗਦ ਦੇਵ ਜੀ ਹੀ ਹਨ ਤਾਂ ਮਾਤਾ ਜੀ ਨੇ ਹੋਰ ਨਿਮਰ ਹੋ ਕੇ ਕਿਹਾ, “ਮੈਨੂੰ ਪਤਾ ਹੈ ਕਿ ਇਹ ਅਪਰਾਧ ਬਖ਼ਸ਼ਣ ਯੋਗ ਨਹੀਂ, ਮਿਹਰ ਕਰ ਦਿਓ ਨੇ । ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਦੇਵ ਜੀ ਤੇ ਧੰਨ ਮਾਤਾ ਖੀਵੀ ਜੀ ਕਹਿ ਕੇ ਬੱਚਿਆਂ ਨੂੰ ਛਾਤੀ ਨਾਲ ਲਗਾ ਲਿਆ। ਫਿਰ ਜਦ ਗੁਰੂ ਅੰਗਦ ਦੇਵ ਜੀ ਨੇ ਮਾਤਾ ਖੀਵੀ ਜੀ ਨੂੰ, ਅਮਰਦਾਸ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਦੇਣ ਦੀ ਖ਼ਬਰ ਦਿੱਤੀ ਤਾਂ ਆਪ ਜੀ ਨੇ ਖੁਸ਼ੀ ਮਨਾਈ।ਗੁਰੂ ਅੰਗਦ ਦੇਵ ਜੀ ਨੇ ਕਿਹਾ, “ਸਾਨੂੰ ਪਤਾ ਹੈ ਕਿ ਤੁਸੀਂ ਰਜ਼ਾ ਵਿਚ ਰਾਜ਼ੀ ਹੋ । ਪੁੱਤਰਾਂ ਦੀ ਗੱਲ ਵੀਚਾਰੋ । ਮਾਤਾ ਜੀ ਨੇ ਪੁੱਤਰਾਂ ਦੇ ਸੰਬੰਧ ਵਿਚ ਕਿਹਾ, “ਪੁੱਤਰ ਪੁੱਤਰਪੁਣੇ ਵਿਚ ਹਨ, ਤੁਸੀਂ ਹੀ ਮਿਹਰ ਕਰੋ । ਮਾਤਾ ਜੀ ਦੋਵੇ ਪੁੱਤਰਾਂ ਨੂੰ ਬਹੁਤ ਸਮਝਾਉਂਦੇ ਰਹੇ । ਬੜੇ ਮਿੱਠੇ ਢੰਗ ਨਾਲ ਕਹਿੰਦੇ ਕਿ ਇਹ ਮੇਰੀ ਜਾਂ ਤੇਰੀ ਸਿਫ਼ਾਰਸ਼ ਦੀ ਗੱਲ ਨਹੀਂ, ਕਿਸੇ ਦੇ ਹੱਥ ਕੁਝ ਨਹੀਂ, ਸਭ ਕੁਝ ਕਰਤਾਰ ਦੇ ਅਧੀਨ ਹੈ।ਕਹਿ ਕਾਹੂ ਕੇ ਕਰ ਬਿਥੈ, ਸਭ ਕਰਤਾਰ ਅਧੀਨੈ ॥ਭਾਈ ਕੇਸਰ ਸਿੰਘ ਨੇ ਬੰਸਾਵਲੀਨਾਮਾ ਵਿਚ ਲਿਖਿਆ ਹੈ ਕਿਮਾਤਾ ਜੀ ਸਮਝਾਉਂਦੇ ਕਿ , ‘ਪੰਡ ਭਾਰੀ ਹੈ, ਤੁਸਾਂ ਤੇ ਚੁਕੀ ਨਾ ਜਾਸੀ । ਇਹ ਚੁਕੇਗਾ ਸਾਰੀ ।ਛੇ ਮਹੀਨੇ ਤੱਕ ਮਾਤਾ ਜੀ ਸਮਝਾਉਂਦੇ ਰਹੇ।ਦੋਵੇਂ ਪੁੱਤਰਾਂ ਚੋਂ ਗੱਦੀ ਕਿਸ ਨੂੰ ਨਾ ਮਿਲਣ ਦਾ ਰੋਸ ਹੋਇਆ।ਦਾਸੂ ਜੀ ਗੁਰਗੱਦੀ ਜਾ ਬੈਠੇ । ਉਨ੍ਹਾਂ ਦਾ ਸਿਰ ਫਿਰ ਗਿਆ।ਇਸੇ ਤਰ੍ਹਾਂ ਜਦੋਂ ਭਰੇ ਦਰਬਾਰ ਵਿਚ ਦਾਤੂ ਜੀ ਨੇ ਗੁਰੂ ਅਮਰਦਾਸ ਜੀ ਨੂੰ ਲੱਤ ਮਾਰੀ ਤਾਂ ਗੁਰੂ ਪਾਤਸ਼ਾਹ ਨੇ ਉਸ ਦੇ ਪੈਰ ਪਕੜ ਲਏ ਤੇ ਕਿਹਾ ” ਤੁਹਾਡੇ ਚਰਨ ਕੋਮਲ ਤੇ ਮੇਰੇ ਹੱਡ ਕਰੜੇ’ ਹਨ ਇਹ ਆਖ ਕੇ ਆਪ ਜੀ ਨੇ ਖਿਮਾ ਦੀ ਹੱਦ ਦੱਸੀ। ਅਹੰਕਾਰੀ ਦਾਤੂ ਦਾ ਪੈਰ ਪੀੜਾ ਨਾਲ ਐਸਾ ਵਿਗੜਿਆ ਕਿ ਪਿਛੋਂ ਗੁਰੂ ਅਰਜਨ ਜੀ ਦੀ ਚਰਨ-ਛੁਹ ਨਾਲ ਹੀ ਠੀਕ ਹੋ ਸਕਿਆ।ਪੈਰ ਵਿਚ ਪੀੜ ਉਠਣ ’ਤੇ ਵੀ ਮਾਂ ਦਾ ਹਿਰਦਾ ਪਿਘਲਿਆ ਨਹੀਂ।ਉਨ੍ਹਾਂ ਦਾਤੂ ਦਾ ਸਾਥ ਨਾ ਦਿੱਤਾ । ਉਹ ਮਨਮੁਖ ਦਾ ਸਾਥ ਕਿਵੇਂ ਦੇ ਸਕਦੇ ਸਨ।ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਵੀ ਮਾਤਾ ਜੀ ਲੰਗਰ ਦੀ ਸੇਵਾ ਕਰਦੇ ਰਹੇ । ਖਡੂਰ ਸਾਹਿਬ ਉਸੇ ਤਰ੍ਹਾਂ ਲੰਗਰ ਜਾਰੀ ਰਹਿਆ । ਗੁਰੂ ਅਮਰਦਾਸ ਜੀ ਵੇਲੇ ਲੰਗਰ ਵਿਚ ਨਿੱਤ ਘਿਉ ,ਮੈਦਾ ਪੱਕਦਾ ਤੇ ਰਬਾਬੀ ਸੱਤਾ ਜੀ ਨੇ ਫਿਰ ‘”ਨਿਤ ਰਸੋਈ ਤੇਰੀਐ, ਘਿਉ ਮੈਦਾ ਖਾਣ” ਦੀ ਧੁਨੀ ਉਠਾਈ ।ਭਾਵੇਂ ਮਾਤਾ ਜੀ ਕਾਫ਼ੀ ਬਿਰਧ ਹੋ ਗਏ ਸਨ ਪਰ ਲੰਗਰ ਦੀ ਨਿਗਰਾਨੀ ਪੂਰੀ ਤਰ੍ਹਾਂ ਕਰਦੇ । ਜਦੋ ਅੰਮ੍ਰਿਤਸਰ ਵੱਸਿਆ ਤਾਂ ਆਪ ਜੀ ਕੁਝ ਚਿਰ ਉੱਥੇ ਵੀ ਆ ਕੇ ਸੇਵਾ ਕਰਦੇ ਰਹੇ । ਸੰਨ 1582 ਵਿਚ ਆਪ ਜੀ ਖਡੂਰ ਸਾਹਿਬ ਹੀ ਅਕਾਲ ਚਲਾਣਾ ਕਰ ਗਏ ਅਤੇ ਗੁਰੂ ਅਰਜਨ ਦੇਵ ਜੀ ਨੇ ਆਪ ਆ ਕੇ ਹੱਥੀਂ ਸਸਕਾਰ ਕੀਤਾ। ਮਾਤਾ ਖੀਵੀ ਜੀ ਨੇ ਜੋ ਸੇਵਾ ਦੀ ਰੀਤ ਚਲਾਈ, ਉਹ ਹੁਣ ਤੱਕ ਚੱਲਦੀ ਆ ਰਹੀ ਹੈ । ਜੇ ਪਹਿਲੀ ਸਿੱਖ ਬੇਬੇ ਨਾਨਕੀ ਸੀ ਤਾਂ ਪਹਿਲੀ ਸੇਵਿਕਾ ਮਾਤਾ ਖੀਵੀ ਜੀ ਸਨ।

ਮਾਤਾ ਖੀਵੀ ਜੀ, (1506 - 1582 ਈ.) By Vnita kasnia punjab. ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਓਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨੱਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨੱਗਰ ਜ਼ਿਲ੍ਹਾ ਤਰਨਤਾਰਨ ਵਿੱਚ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੇ ਦਾ ਕੰਮ ਵੀ ਕਰਦੇ ਸਨ। ਬਚਪਨ ਵਿੱਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ। ਖੀਵੀ ਜੀ ਦੇ ਮਾਤਾ-ਪਿਤਾ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਅਤੇ ਦੇਵੀ ਦੇ ਪੁਜਾਰੀ ਸਨ।ਬਾਲ ਅਵਸਥਾ ਵਿੱਚ ਮਾਤਾ-ਪਿਤਾ ਦੇ ਧਾਰਮਿਕ ਜੀਵਨ ਦਾ ਪ੍ਰਭਾਵ ਬੀਬੀ ‘ਤੇ ਪੈਣਾ ਕੁਦਰਤੀ ਸੀ। ਇਸ ਤਰ੍ਹਾਂ ਬਾਲ ਅਵਸਥਾ ਵਿੱਚ ਹੀ ਬੀਬੀ ਖੀਵੀ ਜੀ ਨੇ ਸੰਤੋਖ, ਸੰਜਮ ਅਤੇ ਸੱਚ ਦੇ ਸ਼ੁਭ ਗੁਣ ਗ੍ਰਹਿਣ ਕਰ ਲਏ ਸਨ। ਬੀਬੀ ਖੀਵੀ ਜੀ ਦੁਕਾਨ ਉੱਤੇ ਆਪਣੇ ਪਿਤਾ ਨਾਲ ਕੰਮ ਵਿੱਚ ਹਥ ਵਟਾਂਦੇ ਸਨ ਅਤੇ ਘਰ-ਪਰਵਾਰ ਵਿੱਚ ਮਾਤਾ-ਪਿਤਾ ਦੁਆਰਾ ਪੂਜਾ ਕਰਨ ਸਮੇਂ ਨਿਤ ਉਨ੍ਹਾਂ ਪਾਸ ਬੈਠਦੇ ਸਨ। ਬੀਬੀ ਵਿਰਾਈ ਜੀ (ਜਾਂ ਬੀਬੀ ਭਰਾਈ ਜੀ) ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਗੁਰੂ ਨਾਨਕ ਦੇਵ ਜੀ ਦੇ ਸ਼ਰਦਾਲੂ ਸਨ। ਭਾਈ ਫੇਰੂ ਮੱਲ ਵੀ ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਇਕ ਫਿਰੋਜ਼ਪੁਰ ਦੇ ਅਧਿਕਾਰੀ ਪਾਸ ਨੌਕਰੀ ਕਰਦੇ ਸਨ। ਬੀਬੀ ਵਿਰਾਈ ਜੀ ਦੇ ਭਾਈ ਫੇਰੂ ਮੱਲ...

ਬੀਬੀ ਤੁਲਸਾਂ ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। BY smajsevi vnita kasnia ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ ।ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਕਾਂਸ਼ ਰੂਪ ਕਰ ਕੇ ਜਾਣਿਆ ਹੈ । ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਸਾਰੀ ਉਮਰ ਬੀਬੀ ਤੁਲਸਾਂ ਜੀ ਵਾਹਿਗੁਰੂ ਜੀ ਦੀ ਯਾਦ ਦਾ ਅਨੰਦ ਮਾਣ ਦੀ ਰਹੀ ।‘ ਗੁਰ ਨਾਨਕ ਪ੍ਰਕਾਸ਼ ' ਵਿੱਚ ਇਹ ਘਟਨਾ ਪਿੰਡ ਤਲਵੰਡੀ ( ਹੁਣ ਸ੍ਰੀ ਨਨਕਾਣਾ ਸਾਹਿਬ ਜੀ ਵਿਖੇ ਵਾਪਰੀ ਦੱਸੀ ਗਈ ਹੈ । ਇਸ ਵਿਤਾਂਤ ਅਨੁਸਾਰ , ਇੱਕ ਦਿਨ ਗੁਰੂ ਨਾਨਕ ਦੇਵ ਜੀ ਤਲਵੰਡੀ ਵਿਖੇ ਆਪਣੇ ਘਰ ਵਿੱਚ ਲੇਟੇ ਹੋਏ ਹਨ । ਮਾਤਾ ਤ੍ਰਿਪਤਾ ਜੀ ਨੇ ਭੋਜਨ ਤਿਆਰ ਕਰਵਾਇਆ ਤੇ ਤੁਲਸਾਂ ਦਾਸੀ ਨੂੰ ਕਿਹਾ , “ ਮੇਰੇ ਪੁੱਤਰ ਨੂੰ ਜਗਾਉ ॥ ਕਿਤੇ ਭੋਜਨ ਠੰਢਾ ਨਾ ਹੋ ਜਾਏ । ਉਸ ਨੂੰ ਆਖੋ ਕਿ ਭੋਜਨ ਕਰ ਲਏ । ਸਮਝਦਾਰ ਦਾਸੀ ਜਦੋਂ ਗੁਰੂ ਨਾਨਕ ਦੇਵ ਜੀ ਕੋਲ ਪਹੁੰਚੀ , ਤਾਂ ਗੁਰੂ ਜੀ ਸੁੱਤੇ ਹੋਏ ਸਨ । ਗੁਰੂ ਜੀ ਦਾ ਪੈਰ ਕਪੜੇ ਤੋਂ ਬਾਹਰ ਸੀ । ਦਾਸੀ ਦੇ ਮਨ ਵਿੱਚ ਪ੍ਰੇਮ ਜਾਗਿਆ । ਉਸ ਨੇ ਗੁਰੂ ਦੇ ਚਰਨਾਂ ਤੇ ਆਪਣਾ ਸਿਰ ਰੱਖ ਕੇ ਮੱਥਾ ਟੇਕਿਆ ਵੱਡੇ ਭਾਗਾਂ ਵਾਲੀ ਦਾਸੀ ਨੇ ਜਦੋਂ ਗੁਰੂ ਜੀ ਦੇ ਚਰਨ ਨੂੰ ਆਪਣੇ ਮੱਥੇ ਨਾਲ ਛੋਹਿਆ , ਤਾਂ ਉਸ ਨੂੰ ਤਿੰਨਾਂ ਲੋਕਾਂ ਦੀ ਸ਼ੁੱਧ ਪ੍ਰਾਪਤ ਹੋ ਗਈ । ਦਾਸੀ ਨੇ ਤਿੰਨਾਂ ਲੋਕਾਂ ਦੀ ਸੋਝੀ ਪ੍ਰਾਪਤ ਕਰਦਿਆਂ ਹੀ ਇੱਕ ਅਨੁਪਮ ਕੌਤਕ ਦੇਖਿਆ । ਲਾਹੌਰ ਦੇ ਵਾਪਾਰੀ ਗੁਰਸਿੱਖ ਭਾਈ ਮਨਸੁਖ ਦਾ ਸਮੁੰਦਰੀ ਜਹਾਜ਼ ਸਮੁੰਦਰ ਵਿੱਚ ਸੀ । ਉਸ ਨੂੰ ਉਥੋਂ ਕੋਈ ਰੁਕਾਵਟ ਆ ਰਹੀ ਸੀ | ਉਸ ਨੇ ਗੁਰੂ ਨਾਨਕ ਦੇਵ ਜੀ ਅੱਗੇ ਅਰਦਾਸ ਕੀਤੀ , “ ਹੇ ਦੀਨਾਂ ਦੇ ਬੰਧੂ ,( ਇਹ ਬੰਧੂ ਸ਼ਬਦ ਬੰਗਾਲ ਵਿੱਚ ਬੋਲਿਆ ਜਾਂਦਾ ਹੈ ਜਿਸ ਦਾ ਮਤਲਬ ਹੁੰਦਾ ਭਰਾ , ਵੀਰ ) ਪੂਰਣ ਸਤਿਗੁਰੂ , ਛੇਤੀ ਮੇਰੀ ਸਹਾਇਤਾ ਕਰੋ । " | ਗੁਰੂ ਜੀ ਨੇ ਅੰਤਰਯਾਮੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਨਸੁਖ ਦੀ ਅਰਦਾਸ ਸੁਣੀ ਤੇ ਉਥੈ ਪਹੁੰਚ ਗਏ ਭਾਈ ਮਨਸੁਖ ਦੇ ਜਹਾਜ਼ ਨੂੰ ਕਿਨਾਰੇ ਲਾਇਆ । ਦਾਸੀ ਨੇ ਦਿੱਵ - ਸੋਝੀ ਰਾਹੀਂ ਇਹ ਸਭ ਕੁੱਝ ਦੇਖਿਆ ਤੇ ਗੁਰੂ ਜੀ ਨੂੰ ਬਿਨਾਂ ਜਗਾਏ ਹੀ ਵਾਪਸ ਚਲੀ ਗਈ । ਗੁਰੂ ਜੀ ਦੀ ਮਾਤਾ ਜੀ ਨੂੰ ਦਾਸੀ ਨੇ ਆਖਿਆ , “ ਮੈਂ ਗੁਰੂ ਜੀ ਨੂੰ ਜਗਾਇਆ ਨਹੀਂ । ਉਹ ਤਾਂ ਕਿਸੇ ਸਿੱਖ ਦਾ ਜਹਾਜ਼ ਲੰਘਾ ਰਹੇ ਸਨ । ਜਦੋਂ ਉਹ ਆਪਣੇ ਸਿੱਖ ਦਾ ਜਹਾਜ਼ ਲੰਘਾ ਦੇਣਗੇ , ਤਾਂ ਮੈਂ ਉਨ੍ਹਾਂ ਜਗਾ ਦੇਵਾਂਗੀ । ” ਮਾਤਾ ਜੀ ਨੇ ਸਮਝਿਆ ਕਿ ਦਾਸੀ ਮਜ਼ਾਕ ਕਰ ਰਹੀ ਹੈ । ਇਸਲਈ ਮਾਤਾ ਜੀ ਨੇ ਆਪ ਜਾ ਕੇ : ਗੁਰੂ ਜੀ ਨੂੰ ਜਗਾ ਕੇ ਭੋਜਨ ਕਰਵਾਇਆ । ਫਿਰ ਮਾਤਾ ਜੀ ਬੋਲੇ , “ ਸੁਣ ਪੁੱਤਰ , ਤੇਰੀ ਹਾਲਤ ਦੇਖ ਕੇ ਦਾਸੀ ਮੇਰੇ ਨਾਲ ਮਜ਼ਾਕ ਕਰਦੀ ਸੀ । ਉਸ ਨੇ ਮੈਂਨੂੰ ਆਖਿਆ ਕਿ ਗੁਰੂ ਜੀ ਕਿਸੇ ਸਿੱਖ ਦਾ ਜਹਾਜ਼ ਲੰਘਾ ਰਹੇ ਹਨ । ਮਾਤਾ ਜੀ ਦੀ ਗੱਲ ਸੁਣ ਕੇ ਗੁਰੂ ਜੀ ਬੋਲੇ , “ ਤੁਸੀਂ ਇਸ ਕਮਲੀ ਦੀ ਗੱਲ ਦੇ ਵਿਸ਼ਵਾਸ਼ ਨਾ ਕਰੋ ।ਭਾਈ ਸਾਹਿਬ ਵੀਰ ਸਿੰਘ ਜੀ ਨੇ ਆਪਣੇ ਵੱਲੋਂ ਦਿੱਤੇ ' ਫੁਟ - ਨੋਟ ' ਵਿੱਚ ਇਸ ਪ੍ਰਕਾਰ ਲਿਖਿਆ ਹੈ : ਕਮਲੀ ਹੋਣ ਤੋਂ ਮੁਰਾਦ ਸ਼ੁਦਾਈ ਹੋਣ ਦੀ ਨਹੀਂ , ਜਿਕੂ ਬੀਮਾਰ ਹੁੰਦੇ ਹਨ ; ਪਰੰਤੂ ਮਸਤਾਨੀ ਅਵਸਥਾ ਦੀ ਮੁਰਾਦ ਹੈ ਕਿ ਉਹ ਅੰਤਰਮੁਖ ਸੁੱਖ ਵਿੱਚ ਰਹੀ ਤੇ ਬਾਹਰਲੀ ਸੁਧ ਪੂਰੀ ਸਾਵਧਾਨਤਾ ਦੀ ਨਾ ਹੋਈ । ਜੇ ਅੰਤਰਮੁਖ ਸੁਰਤ ਏਕਾ ਤੇ ਨਾਮ ਰਸ ਵਿੱਚ ਨਾ ਰਹੀ ਹੋਵੇ , ਤਾਂ ਮੁਕਤ ਨਹੀਂ ਹੋ ਸਕਦੀ । ਸੁਧ ਪਰਤੀ ਇਸ ਵਾਸਤੇ ਨਾ , ਕਿ ਉਹ ਭਾਂਡਾ ਹਲਕਾ ਸੀ । ਰੱਬੀ ਭੇਤ ਜਰ ਨਹੀਂ ਸਕਦੀ ਸੀ । ਜੇ ਹੋਸ਼ ਪੂਰੀ ਪਰਤਦੀ , ਤਾਂ ਡਰ ਸੀ ਕਿ ਉਹ ਰਿਧੀਆਂ ਸਿਧੀਆਂ ਵਿਚ ਪਰਚ ਜਾਂਦੀ ਤੇ ਮੁਕਤ ਨਾ ਹੋ ਸਕਦੀ । ਇਹ ਹੀ ਪ੍ਰਸੰਗ ‘ ਪੁਰਾਤਨ ਜਨਮਸਾਖੀ ਵਿੱਚ ਇਸ ਪ੍ਰਕਾਰ ਦਿੱਤਾ ਗਿਆ ਹੈ : ਤਬਿ ਬਾਬਾ ਜਾਇ ਸੁਤਾ । ਜਬ ਰਸੋਈ ਕਾ ਵਖਤੁ ਹੋਇਆ , ਤਥਿ ਬਾਂਦੀ ਲਗੀ ਜਗਾਵਣਿ । ਤਬਿ ਬਾਬੇ ਦੇ ਚਰਨ ਜੀਭ ਨਾਲਿ ਚਟਿਆਸੂ | ਚਟਣੇ ਨਾਲਿ ਜਬ ਦੇਖੈ , ਤਾਂ ਬਾਬਾ ਸਮੁੰਢ ਵਿਚਿ ਖੜਾ ਹੈ । ਸਿਖ ਕਾ ਬੋਹਿਥਾ ਕਢਦਾ ਹੈ । ਤਬ ਮਾਤਾ ਭੀ ਆਇ ਗਈ , ਆਖਿਉਸ , “ ਨਾਨਕ ਜਾਗਿਆ ਹੈ ? ” ਤਬ ਬਾਂਦੀ ਆਖਿਆ , “ ਮਾਤਾ ਜੀ , ਨਾਨਕੁ ) ਏਥੈ ਨਾਹੀ , ਬਾਬਾ ਸਮੁੰਦੁ ਵਿਚਿ ਖੜਾ ਹੈ ” । ਤਾਂ ਮਾਤਾ ਬਾਂਦੀ ਜੋਗੁ ਲਗੀ ਮਾਰਣ , ਆਖਿਓਸੁ , “ ਇਹ ਭੀ ਲਗੀ ਮਸਕਰੀਆਂ ਕਰਦਿ । ਤਬ ਬਾਬਾ ਜਾਗਿਆ , ਤਾਂ ਮਾਤਾ ਆਖਿਆ , “ ਬੇਟਾ , ਇਹ ਭੀ ਗੋਲੀ ਲਗੀ ਮਸਕਰੀਆਂ ਕਰਣ , ਆਖੈ ਜੋ ਨਾਨਕੁ ਸਮੁੰਦੁ ਵਿਚਿ ਖੜਾ ਹੈ । ਤਬ ਬਾਬੇ ਆਖਿਆ , “ ਮਾਤਾ ਜੀ , ਕਮਲੀਆਂ ਫਲੀਆਂ ਦੇ ਆਖੇ ਲਗਣਾ ਦੇਖੋ , ਭਾਈ ਵੀਰ ਸਿੰਘ ਜੀ ਵੱਲੋਂ ਸੰਪਾਦਿਤ ' ਸ੍ਰੀ ਗੁਰ ਨਾਨਕ ਪ੍ਰਕਾਸ਼ ' ,ਬੀਬੀ ਤੁਲਸਾਂ ਦਾ ਅਸਲ ਪਿੰਡ ਤਲਵੰਡੀ ਹੀ ਹੋਏ ਤੇ ਉਹ ਬੇਬੇ ਨਾਨਕੀ ਜੀ ਦਾ ਵਿਆਹ ਸੁਲਤਾਨਪੁਰ ਹੋਣ ਤੋਂ ਬਾਅਦ ਖੁਦ ਵੀ ਸੁਲਤਾਨਪੁਰ ਚਲੀ ਗਈ । ਅਮੀਰ ਘਰਾਂ ਵਿੱਚ ਇਹ ਆਮ ਰਿਵਾਜ਼ ਸੀ ਕਿ ਧੀ ਦੇ ਵਿਆਹ ਸਮੇਂ ਦਾਸ ਜਾਂ ਦਾਸੀ ਨੂੰ ਵੀ ਲੜਕੀ ਦੇ ਸਹੁਰੇ ਹੀ ਵੱਸਣ ਲਈ ਭੇਜ ਦਿੱਤਾ ਜਾਂਦਾ ਸੀ । ਉਨ੍ਹਾਂ ਦਿਨਾਂ ਵਿੱਚ ਛੋਟੀ ਉਮਰ ਵਿੱਚ ਹੀ ਵਿਆਹ ਹੋ ਜਾਂਦਾ ਸੀ । ਨਵੀਂ ਜਗ੍ਹਾ ਜਾ ਕੇ ਲੜਕੀ ਓਪਰਾਪਣ ਮਹਿਸਸ ਨਾ ਕਰੇ , ਇਸ ਲਈ ਵਿਸ਼ਵਾਸਪਾਤਰ ਦਾਸੀ ਨੂੰ ਵੀ ਨਾਲ ਹੀ ਭੇਜਣਾ ਆਮ ਪ੍ਰਚਲਿਤ ਸੀ । ਸੰਭਵ ਹੈ ਕਿ ਬੀਬੀ ਤੁਲਸਾਂ ਨੂੰ ਵੀ ਵਿਸ਼ਵਾਸਪਾਤਰ ਦਾਸੀ ਹੋਣ ਕਾਰਣ ਬੇਬੇ ਨਾਨਕੀ ਜੀ ਦੇ ਵਿਆਹ ਮਗਰੋਂ ਬੇਬੇ ਨਾਨਕੀ ਜੀ ਦੇ ਸਹੁਰੇ ਸੁਲਤਾਨਪੁਰ ਭੇਜ ਦਿੱਤਾ ਗਿਆ ।ਬੀਬੀ ਤੁਲਸਾਂ ਦੇ ਭਾਗ ਉਸ ਵਕਤ ਖੁੱਲ੍ਹਣੇ ਸ਼ੁਰੂ ਹੋਏ , ਜਦੋਂ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸੁਲਤਾਨਪੁਰ ਵਿਖੇ ਮੋਦੀ ਦਾ ਕੰਮ ਕਰਨਾ ਆਰੰਭ ਕੀਤਾ । ਕਾਫ਼ੀ ਚਿਰ ਗੁਰੂ ਜੀ ਬੇਬੇ ਨਾਨਕੀ ਜੀ ਦੇ ਘਰ ਹੀ ਰਹੇ ਸਨ । ਇਸ ਸਮੇਂ ਦੌਰਾਨ ਰੋਜ਼ਾਨਾ ਹੀ ਬੀਬੀ ਤੁਲਸਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਿਹਾ । ਜਦੋਂ ਗੁਰੂ ਜੀ ਆਪਣੇ ਪਰਿਵਾਰ ਸਮੇਤ ਅਲੱਗ ਰਹਿਣ ਲੱਗ ਪਏ , ਉਦੋਂ ਵੀ ਬੀਬੀ ਤੁਲਸਾਂ ਨੂੰ ਅਕਸਰ ਹੀ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਰਿਹਾ । ਕੇਸਰ ਸਿੰਘ ਛਿਬਰ ਆਪਣੀ ਪੁਸਤਕ “ ਬੰਸਾਵਲੀਨਾਮਾ ਦਸਾਂ ਪਾਤਸ਼ਾਹੀਆਂ ਕਾ ' ਵਿੱਚ ਲਿਖਦਾ ਹੈ ਕਿ ਗੁਰੂ ਜੀ ਜਦੋਂ ਚੌਦਾਂ ਸਾਲ ਦੇ ਹੋਏ , ਤਾਂ ਉਹ ਸੁਲਤਾਨਪੁਰ ਗਏ ਤੇ । ਇਸ ਹਿਸਾਬ ਨਾਲ ਗੁਰੂ ਜੀ ਸੰਮਤ ੧੫੪੦ ਬਿਕਰਮੀ ਵਿੱਚ ਸੁਲਤਾਨਪੁਰ ਗਏ । ' ਬੰਸਾਵਲੀਨਾਮਾ ਦਸਾਂ ਪਾਤਸ਼ਾਹੀਆਂ ਕਾ ' ਅਨੁਸਾਰ ਗੁਰੂ ਸਾਹਿਬ ਜੀ ਦੇ ਛੋਟੇ ਬੇਟੇ ਸ੍ਰੀ ਲਖਮੀ ਚੰਦ ਦਾ ਜਨਮ ਸੰਮਤ ੧੫੫੩ ਬਿਕਰਮੀ ਵਿੱਚ ਹੋਇਆ ਹੈ । ਅਸੀਂ ਇਹ ਜਾਣਦੇ ਹਾਂ ਕਿ ਗੁਰੂ ਸਾਹਿਬ ਜੀ ਨੇ ਆਪਣੀਆਂ ਉਦਾਸੀਆਂ ਸੁਲਤਾਨਪੁਰ ਤੋਂ ਹੀ ਸ੍ਰੀ ਲਖਮੀ ਚੰਦ ਦੇ ਜਨਮ ਤੋਂ ਬਾਅਦ ਹੀ ਸ਼ੁਰੂ ਕੀਤੀਆਂ ਸਨ । ਇਸ ਤੋਂ ਅਸੀਂ ਸਹਿਜੇ ਹੀ ਇਸ ਨਤੀਜੇ ' ਤੇ ਪਹੁੰਚਦੇ ਹਾਂ ਕਿ ਗੁਰੂ ਸਾਹਿਬ ਜੀ ਲੱਗਭੱਗ ੧੩-੧੪ ਸਾਲ ਸੁਲਤਾਨਪੁਰ ਵਿਖੇ ਹੀ ਰਹੇ । ਇਹ ਇੱਕ ਲੰਬਾ ਸਮਾਂ ਹੈ । ਇੰਨਾ ਸਮਾਂ ਬੀਬੀ ਤੁਲਸਾਂ ਜੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਮਾਣਦੇ ਰਹੇ । ਜਿਵੇਂ ਕਿ ਉਪਰ ਆਖਿਆ ਜਾ ਚੁੱਕਾ ਹੈ , ਸਾਡੇ ਕੋਲ ਤੁਲਸਾਂ ਦੇ ਬਾਰੇ ਕੋਈ ਬਹੁਤੀ ਜਾਣਕਾਰੀ ਮੌਜੂਦ ਨਹੀਂ ਹੈ । | ਬੀਬੀ ਤੁਲਸਾਂ ਦਾ ਕੁੱਝ ਜ਼ਿਕਰ ਭਾਈ ਸੰਤੋਖ ਸਿੰਘ ਜੀ ਰਚਿਤ ਗ੍ਰੰਥ ‘ ਸ੍ਰੀ ਗੁਰ ਨਾਨਕ ਪ੍ਰਕਾਸ਼ ' ਵਿੱਚ ਮਿਲਦਾ ਹੈ ।

ਬੀਬੀ ਤੁਲਸਾਂ  ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ । By Vnita kasnia punjab ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਕਾਂਸ਼ ਰੂਪ ਕਰ ਕੇ ਜਾਣਿਆ ਹੈ । ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਸਾਰੀ ਉਮਰ ਬੀਬੀ ਤੁਲਸਾਂ ਜੀ ਵਾਹਿਗੁਰੂ ਜੀ ਦੀ ਯਾਦ ਦਾ ਅਨੰਦ ਮਾਣ ਦੀ ਰਹੀ । ‘ ਗੁਰ ਨਾਨਕ ਪ੍ਰਕਾਸ਼ ' ਵਿੱਚ ਇਹ ਘਟਨਾ ਪਿੰਡ ਤਲਵੰਡੀ ( ਹੁਣ ਸ੍ਰੀ ਨਨਕਾਣਾ ਸਾਹਿਬ ਜੀ ਵਿਖੇ ਵਾਪਰੀ ਦੱਸੀ ਗਈ ਹੈ । ਇਸ ਵਿਤਾਂਤ ਅਨੁਸਾਰ , ਇੱਕ ਦਿਨ ਗੁਰੂ ਨਾਨਕ ਦੇਵ ਜੀ ਤਲਵੰਡੀ ਵਿਖੇ ਆਪਣੇ ਘਰ ਵਿੱਚ ਲੇਟੇ ਹੋਏ ਹਨ । ਮਾਤਾ ਤ੍ਰਿਪਤਾ ਜੀ ਨੇ ਭੋਜਨ ਤਿਆਰ ਕਰਵਾਇਆ ਤੇ ਤੁਲਸਾਂ ਦਾਸੀ ਨੂੰ ਕਿਹਾ , “ ਮੇਰੇ ਪੁੱਤਰ ਨੂੰ ਜਗਾਉ ॥ ਕਿਤੇ ਭੋਜਨ ਠੰਢਾ ਨਾ ਹੋ ਜਾਏ । ਉਸ ਨੂੰ ਆਖੋ ਕਿ ਭੋਜਨ ਕਰ ਲਏ । ਸਮਝਦਾਰ ਦਾਸੀ ਜਦੋਂ ਗੁਰੂ ਨਾਨਕ ਦੇਵ ਜੀ ਕੋਲ ਪਹੁੰਚੀ , ਤਾਂ ਗੁਰੂ ਜੀ ਸੁੱਤੇ ਹੋਏ ਸਨ । ਗੁਰੂ ਜੀ ਦਾ ਪੈਰ ਕਪੜੇ ਤੋਂ ਬਾਹਰ ਸੀ । ਦਾਸੀ ਦੇ ਮਨ ਵਿੱਚ ਪ੍ਰੇਮ ਜਾਗਿਆ । ਉਸ ਨੇ ਗੁਰੂ ਦੇ ਚਰਨਾਂ ਤੇ ਆਪਣਾ ਸਿਰ ਰੱਖ ਕੇ ਮੱਥਾ ਟੇਕਿਆ ਵੱਡੇ ਭਾਗਾਂ ਵਾਲੀ ਦਾਸੀ ਨੇ ਜਦੋਂ ਗੁਰੂ ਜੀ ਦੇ ਚਰਨ ਨੂੰ ਆਪਣੇ...

🚩🪴वाहे गुरु 🪴🚩ਦੌਲਤਾਂ ਦਾਈ ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। By smajsevi Vnita kasnia punjab ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ।ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ।ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਾਲੂ ਜੀਆਂ ਅਤੇ ਮਾਤਾ ਤ੍ਰਿਪਤਾ ਜੀਆਂ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਕੁਝ ਇਤਿਹਾਸਕਾਰ ਵੈਸਾਖ ਵਿੱਚ ਦਸਦੇ ਹਨ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਈ ਦੌਲਤਾਂ ਦੇ ਹੀ ਸਨ ਜਿਹਨਾਂ ਨੇ ਨਿਰੰਕਾਰ ਪਹਿਲੀ ਵਾਰ ਛੂਹਿਆ। ਜਿਹਨਾਂ ਦੀ ਪਹਿਲੀ ਛੋਹ ਅਤੇ ਪਹਿਲੇ ਦੀਦਾਰ ਪਾਕੇ ਦਈ ਦੌਲਤਾਂ ਸੰਸਾਰ ਦੀ ਸੱਚੀ ਸੁੱਚੀ ਦੌਲਤ ਨਾਲ ਸਦਾ ਚਿਰ ਲਈ ਤ੍ਰਿਪਤ ਹੋ ਗਈ। ਮਾਈ ਦੌਲਤਾਂ ਜੀ ਜਿੰਨਾਂ ਨੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਸਨ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ' ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਮੁਸਲਮਾਨ ਦਾਈ ਮਾਈ ਦੌਲਤਾਂ ਨੂੰ ਪ੍ਰਾਪਤ ਹੋਇਆ । ਰਾਇ ਭੋਏ ਦੀ ਤਲਵੰਡੀ ' ਤੇ ਜਦ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਵੇਲੇ ਭਲੇ ਨਸੀਬਾਂ ਵਾਲੀ ਦਾਈ ਮਾਈ ਦੌਲਤਾਂ ਦੇ ਅਨੁਭਵੀ ਗਿਆਨ ਚੋਂ ਨਿਕਲੀ ਗੱਲ ਸੱਚੀ ਹੋਈ ਇਹ ਬਾਲਕ ( ਨਾਨਕ ) ਆਮ ਨਹੀਂ ਹੈ , ਕੋਈ ਰੱਬੀ ਨੂਰ ਹੈ । ਕਿਉਂਕਿ ਦਾਈ ਦੌਲਤਾਂ ਨੇ ਆਪਣੀ ਜਿੰਦਗੀ ਵਿੱਚ ਬਹੁਤ ਬੱਚਿਆਂ ਨੂੰ ਜਨਮ ਦਵਾਇਆ ਪਰ ਇਹ ਇਲਾਹੀ ਨੂਰ ਪਹਿਲੀ ਵਾਰ ਦੇਖਿਆ ਸੀ । ਮਾਈ ਦੌਲਤਾਂ ਰਿਸ਼ਤੇ ਚੋਂ ਭਾਈ ਮਰਦਾਨੇ ਦੇ ਤਾਏ ਦੀ ਧੀ ਲਗਦੀ ਸੀ ।ਮਾਈਂ ਦੌਲਤਾਂ ਕਿਸ ਨਾਲ ਵਿਆਹੇ ਸੀ ਤੇ ਉਹਨਾਂ ਦੇ ਕਿਨੇ ਬੱਚੇ ਸਨ ਜਾ ਹੋਰ ਅਜੇ ਖੌਜ ਨਹੀਂ ਕੀਤੀ ਗਈ । ਮਰਦਾਨਾਂ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਸਨ ਮਰਦਾਨੇ ਦੀ ਮਾਤਾ ਬੀਬੀ ਲੱਖੋ ਜੀ ਸਨ । ਦਾਈ ਦੌਲਤਾਂ ਦੇ ਪਿਤਾ ਜੀ ਇਕਬਾਲ ਖਾਂਨ ਤੇ ਭਾਈ ਮਰਦਾਨਾ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਦੋਵੇ ਭਰਾ ਸਨ। ਇਕਬਾਲ ਖਾਨ , ਬਦਰੂ ਜੀ ਤੋ ਉਮਰ ਵਿੱਚ ਵੱਡੇ ਸਨ । ਮਾਈ ਦੌਲਤਾਂ ਬਾਲਕ ਨਾਨਕ ਨੂੰ ਖਿਡਾਉਣ ਨਹਾਉਣ - ਧੁਆਉਣ ਅਥਵਾ ਮਾਲਸ਼ ਵਗੈਰਾ ਕਰਨ ਦਾ ਕਾਰਜ ਵੀ ਕਰਦੀ ਰਹੀ ਸੀ । ਸਿੱਖ ਇਤਿਹਾਸ ਵਿੱਚ ਦੌਲਤਾਂ ਦਾਈ ਦਾ ਨਾਂ ਹਮੇਸ਼ਾਂ ਅਮਰ ਰਹੇਗਾ ਕਿਉਂਕਿ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਨਮ ਦਿਵਾਇਆ , ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ' ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਪ੍ਰਾਪਤ ਹੋਇਆ ।ਇਕ ਵਾਰ ਗੁਰੂ ਸਾਹਿਬ ਜੀ ਈਦ ਵਾਲੇ ਦਿਨ ਮਾਈ ਦੌਲਤਾਂ ਕੋਲ਼ ਜਾ ਪਹੁੰਚੇ ਅਤੇ ਮਿੱਠੀਆਂ ਸੇਵੀਆਂ ਖਾਣ ਦੀ ਇੱਛਾ ਜ਼ਾਹਰ ਕੀਤੀ ਤਾਂ ਮਾਈ ਕਹਿਣ ਲੱਗੀ, " ਤੁਸੀਂ ਉੱਚ ਜਾਤੀ ਦੇ ਹੋ ਤੇ, ਮੈਂ ਗਰੀਬ ਮੀਰ ਆਲਮ, ਇਸ ਲਈ ਇਹ ਖਾਣਾ ਤੁਹਾਡੇ ਲਈ ਨਹੀਂ ਹੈ...।" ਗੁਰੂ ਜੀ ਨੇ ਇਕ ਨਾ ਮੰਨੀ। ਕਿਹਾ ਸਾਰੇ ਜੀਵ ਉਸ ਅਕਾਲ ਪੁਰਖ ਦੇ ਬਣਾਏ ਹੋਏ ਹਨ ਸਭ ਬਰਾਬਰ ਹਨ। ਮਾਈ ਦੌਲਤਾਂ ਦੇ ਸਵਾਲਾਂ ਨੂੰ ਤਰਕਵਾਦੀ ਜਵਾਬਾਂ ਨਾਲ ਮਨਾ ਲਿਆ ਤੇ ਮਾਈ ਦੌਲਤਾਂ ਤੋਂ ਸੇਵੀਆਂ ਲੈ ਕੇ ਖਾਣ ਲੱਗੇ। ਉਦੋਂ ਗੁਰੂ ਨਾਨਕ ਦੇਵ ਜੀ ਦੀ ਉਮਰ ਲਗਭਗ 6 ਸਾਲ ਦੱਸੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰੱਬ ਰੁਤਬਾ ਦੇਣ ਵਾਲ਼ੀਆਂ ਤਿੰਨ ਸਖ਼ਸ਼ੀਅਤਾਂ ਵਿਚੋਂ ਇਕ ਸਖ਼ਸ਼ੀਅਤ ਮਾਈ ਦੌਲਤਾਂ ਸੀ, ਦੂਸਰੀ ਬੇਬੇ ਨਾਨਕੀ ਜੀ, ਤੀਸਰੇ ਰਾਏ ਬੁਲਾਰ ਜੀ ਜਿਹਨਾ ਨੂੰ ਸਿੱਖ ਜਗਤ ਵਿਚ ਬੜੇ ਅਦਬ ਸਤਿਕਾਰ ਨਾਲ਼ ਯਾਦ ਕੀਤਾ ਜਾਂਦਾ ਹੈ। ਮਾਈਂ ਦੌਲਤਾਂ ਸਾਰੀ ਉਮਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨੂੰ ਧਿਆਨ ਵਿੱਚ ਟਿਕਾਇਆ ਤੇ ਗੁਰੂ ਨਾਨਕ , ਗੁਰੂ ਨਾਨਕ ਕਰਦੀ ਅਖੀਰ ਗੁਰੂ ਨਾਨਕ ਜੀ ਵਿੱਚ ਹੀ ਅਭੇਦ ਹੋ ਗਈ ।ਦਾਸ,

🚩🪴वाहे गुरु🪴🚩 ਦੌਲਤਾਂ ਦਾਈ ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ। By Smajsevi Vnita kasnia punjab ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ। ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਾਲੂ ਜੀਆਂ ਅਤੇ ਮਾਤਾ ਤ੍ਰਿਪਤਾ ਜੀਆਂ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਕੁਝ ਇਤਿਹਾਸਕਾਰ ਵੈਸਾਖ ਵਿੱਚ ਦਸਦੇ ਹਨ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀ...